ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਪਲਾਈਵੁੱਡ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਫੈਕਟਰੀ ਚ ਰੱਖਿਆ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ ਅੱਗ ਦੇ ਕਾਰਨ ਕਰੀਬ ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਜੇਲ੍ਹ ਦੇ ਨੇੜੇ ਸੀ।
ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

