ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਟੀ-ਸ਼ਰਟਾ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ ਕਾਫੀ ਨੁਕਸਾਨ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਦੇਰ ਸ਼ਾਮ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਫੈਕਟਰੀ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਲਈ ਕਰੀਬ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਇਸਤੇਮਾਲ ਕੀਤਾ ਗਿਆ ਜਿਹਨਾਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਉੱਥੇ ਹੀ ਇਸ ਮਾਮਲੇ ਤੇ ਫੈਕਟਰੀ ਮਾਲਿਕ ਦਾ ਕਹਿਣਾ ਹੈ ਕਿ ਉਸਦੀ ਫੈਕਟਰੀ ਚ ਸ਼ਰਟਾਂ ਬਣਾਇਆਂ ਜਾਂਦੀਆਂ ਹਨ। ਇਸ ਭਿਆਨਕ ਦੇ ਅੱਗ ਦੇ ਕਾਰਨ ਕਰੀਬ ਉਸਦਾ ਕਰੋੜਾਂ ਦਾ ਨੁਕਸਾਨ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

