ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ…

मलेरकोटला में जाली करेंसी मॉड्यूल का भंडाफोड़; 5.50 लाख रुपये की नकली करेंसी सहित चार काबू, बरामद की गई नकली भारतीय करेंसी में सभी 500 रुपये के नोट हैं: डीजीपी गौरव यादव

ਚੰਡੀਗੜ੍ਹ/ਪਟਿਆਲਾ, 18 ਮਈ:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ – ਨਾਜ਼ਰ ਖਾਨ ਅਤੇ ਰਾਜ ਮੁਹੰਮਦ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ – ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 179 ਅਤੇ 180 ਤਹਿਤ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

FAKE CURRENCY MODULE BUSTED IN MALERKOTLA; FOUR HELD WITH ₹5.50L COUNTERFEIT CURRENCY

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *