ਕਮਰੇ ‘ਚ ਅੰਗੀਠੀ ਜਲਾਉਣਾ ਪਰਿਵਾਰ ਨੂੰ ਪਿਆ ਭਾਰੀ, 3 ਬੱਚਿਆਂ ਦੀ ਮੌਤ

ਅਬੋਹਰ : ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਤਿੰਨ ਬੱਚਿਆਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ…

ਅਬੋਹਰ : ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਤਿੰਨ ਬੱਚਿਆਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਕ ਬੰਦ ਕਮਰੇ ‘ਚ ਅੰਗੀਠੀ ਜਲਾ ਕੇ ਸੌਂ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ। ਆਕਸੀਜਨ ਦੀ ਕਮੀ ਕਾਰਨ ਇਸ ਹਾਦਸੇ ‘ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। 

Also Read : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਨਵੇਂ ਵੋਟਰਾਂ ਦੀ ਪਛਾਣ ਕਰਕੇ ਰਜਿਸਟਰ ਕਰਵਾਉਣ ਦੀ ਕੀਤੀ ਅਪੀਲ

ਦੱਸ ਦੇਈਏ ਕਿ ਇਹ ਘਟਨਾ ਅਜੀਤ ਨਗਰ (Ajit Nagar) ਦੇ ਪੋਲਟਰੀ ਫਾਰਮ ਵਿੱਚ ਵਾਪਰੀ ਹੈ। ਘਟਨਾ ਦੀ ਸੂਚਨਾ ਗੁਆਂਢੀਆਂ ਨੇ ਸਵੇਰੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *