ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਰਿਵਾਰ ਨਾਲ ਪੁਰਾਣੀ ਦੁਸ਼ਮਣੀ ਚਲਦਿਆਂ ਦੋ ਨੌਜਵਾਨਾਂ ਨੇ ਪੂਰੇ ਪਰਿਵਾਰ ਦੀਆਂ ਅਸ਼ਲੀਲ ਫੋਟੋਆਂ ਬਣਾਈਆਂ ਅਤੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਪਰਿਵਾਰ ਨੂੰ ਧਮਕੀ ਦਿੱਤੀ ਅਤੇ 25 ਲੱਖ ਰੁਪਏ ਦੀ ਮੰਗ ਕੀਤੀ। ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਪੁਲਿਸ ਨੇ ਜਾਂਚ ਤੋਂ ਬਾਅਦ ਪੀੜਤ ਦੀ ਸ਼ਿਕਾਇਤ ‘ਤੇ ਦੋਸ਼ੀ ਉਕਤ ਵਿਅਕਤੀ ਰਜਨੀਸ਼ ਸ਼ਰਮਾ ਅਤੇ ਰੋਬਨ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੋਵਾਂ ਮੁਲਜ਼ਮਾਂ ਦੀ ਭਾਲ ‘ਚ ਲਗੀ ਹੋਈ ਹੈ, ਕਿਉਂਕਿ ਪੁਲਿਸ ਸ਼ਿਕਾਈਤ ਤੋਂ ਬਾਅਦ ਦੋਵੇ ਦੋਸ਼ੀ ਫਰਾਰ ਹਨ।
ਪੀੜਤ ਲੜਕੀ ਦੀ ਵਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਮੁਲਜ਼ਮ ਨਾਲ ਉਸਦੀ ਪੁਰਾਣੀ ਦੁਸਮਣੀ ਸੀ। ਦੋਸ਼ੀ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੰਦੇ ਅਤੇ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਕੁਝ ਸਮਾਂ ਪਹਿਲਾਂ ਮੁਲਜ਼ਮ ਨੇ ਪਰਿਵਾਰ ਨੂੰ ਧਮਕੀਆਂ ਦੇਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਬਦਲਾ ਲੈਣ ਲਈ ਮੋਬਾਈਲ ਫੋਨ ‘ਤੇ ਪਰਿਵਾਰ ਦੀ ਅਸ਼ਲੀਲ ਫੋਟੋ ਵੀ ਬਣਾਈ ਸੀ।
ਨਾਲ ਹੀ ਅਸ਼ਲੀਲ ਮੈਸੇਜ ਵੀ ਭੇਜੇ ਅਤੇ ਫੋਨ ਕਰਕੇ ਬਦਨਾਮ ਕਰਨ ਦੀ ਧਮਕੀ ਵੀ ਦਿੰਦੇ ਸਨ। ਦੋਸ਼ੀ ਪੀੜਿਤ ਕੋਲੋਂ 25 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਪਰੇਸ਼ਾਨ ਪੀੜਿਤ ਪਰਿਵਾਰ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਜਰੂਰੀ ਸਮਝਿਆ। ਪੁਲਿਸ ਜਾਂਚ ਤੋਂ ਬਾਅਦ, ਦੋਸ਼ ਸਹੀ ਸਾਬਿਤ ਹੋਏ ਅਤੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

