ਧੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਪਰਿਵਾਰ ਦਾ ਕਰੋੜਾਂ ਦਾ ਨੁਕਸਾਨ, ਢਹਿ ਗਈ ਕਰੋੜਾਂ ਦੀ ਦੋ ਮੰਜਲੀ ਕੋਠੀ

ਬਰਨਾਲਾ : ਬਰਨਾਲਾ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਦੀ ਜ਼ਿੰਦਗੀ ਭਰ ਦੀ ਕਮਾਈ ਮਿੰਟਾਂ-ਸਕਿੰਟਾਂ ਵਿੱਚ ਮਿੱਟੀ ਦੇ ਢੇਰ…

ਬਰਨਾਲਾ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਦੀ ਜ਼ਿੰਦਗੀ ਭਰ ਦੀ ਕਮਾਈ ਮਿੰਟਾਂ-ਸਕਿੰਟਾਂ ਵਿੱਚ ਮਿੱਟੀ ਦੇ ਢੇਰ ਵਿੱਚ ਤਬਦੀਲ ਹੋ ਗਈ।

ਬਰਨਾਲਾ : ਬਰਨਾਲਾ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਦੀ ਜ਼ਿੰਦਗੀ ਭਰ ਦੀ ਕਮਾਈ ਮਿੰਟਾਂ-ਸਕਿੰਟਾਂ ਵਿੱਚ ਮਿੱਟੀ ਦੇ ਢੇਰ ਵਿੱਚ ਤਬਦੀਲ ਹੋ ਗਈ। ਭਾਰੀ ਬਰਸਾਤਾਂ ਕਾਰਨ ਨੀਹਾਂ ਵਿੱਚ ਪਾਣੀ ਭਰ ਜਾਣ ਕਰਕੇ ਇੱਕ ਸ਼ਾਨਦਾਰ ਦੋ ਮੰਜਲੀ ਕੋਠੀ ਅਚਾਨਕ ਢਹਿ-ਢੇਰੀ ਹੋ ਗਈ। ਖ਼ੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਸਮੇਂ ਪਰਿਵਾਰ ਘਰ ਵਿੱਚ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਕਰਜ਼ਾ ਚੁੱਕ ਕੇ ਬਣਾਈਆ ਸੀ ਘਰ

ਪੀੜਤ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ ਸਾਲ 2018 ਵਿੱਚ ਬੈਂਕ ਤੋਂ 49 ਲੱਖ ਰੁਪਏ ਦਾ ਲੋਨ ਲੈ ਕੇ ਅਤੇ ਆਪਣੀ ਜ਼ਿੰਦਗੀ ਭਰ ਦੀ ਜਮ੍ਹਾਂ-ਪੂੰਜੀ ਲਗਾ ਕੇ ਇਸ ਕੋਠੀ ਨੂੰ ਬੜੇ ਚਾਵਾਂ ਨਾਲ ਤਿਆਰ ਕੀਤਾ ਸੀ। ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਕੋਠੀ ਦੀਆਂ ਨੀਹਾਂ ਵਿੱਚ ਪਾਣੀ ਜਮ੍ਹਾ ਹੋ ਗਿਆ ਸੀ, ਜਿਸ ਕਾਰਨ ਬਿਲਡਿੰਗ ਵਿੱਚ ਤਰੇੜਾਂ ਆ ਗਈਆਂ ਅਤੇ ਅੰਤ ਇਹ ਮਕਾਨ ਪੂਰੀ ਤਰ੍ਹਾਂ ਢਹਿ ਗਿਆ। ਇਸ ਹਾਦਸੇ ਵਿੱਚ ਘਰ ਦੇ ਅੰਦਰ ਪਿਆ ਕੀਮਤੀ ਸਾਮਾਨ ਵੀ ਚਕਨਾਚੂਰ ਹੋ ਗਿਆ, ਜਿਸ ਨਾਲ ਲਗਭਗ 1 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ।

ਵਿਆਹ ਦੀਆਂ ਤਿਆਰੀਆਂ ਦੌਰਾਨ ਵਾਪਰਿਆ ਭਾਣਾ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੂਰਨ ਸਿੰਘ ਆਪਣੇ ਬੱਚਿਆਂ ਦੇ ਵਿਆਹ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਸਨ। ਉਨ੍ਹਾਂ ਦੀ 23 ਸਾਲਾ ਬੇਟੀ ਅਤੇ 25 ਸਾਲਾ ਬੇਟਾ ਵਿਆਹੁਣ ਯੋਗ ਹਨ। ਪੂਰਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਬੇਟੀ ਦੇ ਵਿਆਹ ਦੀ ਵਿਉਂਤਬੰਦੀ ਕਰ ਰਹੇ ਸਨ, ਪਰ ਇਸ ਕੁਦਰਤੀ ਕਹਿਰ ਨੇ ਉਨ੍ਹਾਂ ਦੇ ਸਾਰੇ ਸੁਪਨੇ ਧੁੰਦਲੇ ਕਰ ਦਿੱਤੇ ਹਨ। ਹੁਣ ਪਰਿਵਾਰ ਕੋਲ ਨਾ ਤਾਂ ਸਿਰ ਢਕਣ ਲਈ ਛੱਤ ਬਚੀ ਹੈ ਅਤੇ ਨਾ ਹੀ ਬੈਂਕ ਦਾ ਕਰਜ਼ਾ ਮੋੜਨ ਲਈ ਕੋਈ ਰਾਹ ਦਿਖਾਈ ਦੇ ਰਿਹਾ ਹੈ।

ਸਰਕਾਰ ਅਤੇ ਦਾਨੀ ਸੱਜਣਾਂ ਤੋਂ ਮਦਦ ਦੀ ਗੁਹਾਰ

ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਪੀੜਤ ਪਰਿਵਾਰ ਦੇ ਹੱਕ ਵਿੱਚ ਨਿੱਤਰ ਆਈਆਂ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਦਰਤੀ ਆਫ਼ਤ ਕੋਟੇ ਵਿੱਚੋਂ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੀੜਤ ਅਧਿਆਪਕ ਨੇ NRIs ਭਰਾਵਾਂ, ਪੰਜਾਬੀ ਗਾਇਕਾਂ ਅਤੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਦਾ ਭਵਿੱਖ ਸੰਵਾਰ ਸਕਣ।

ਪ੍ਰਸ਼ਾਸਨ ਦੀ ਬੇਰੁਖ਼ੀ ਤੇ ਜਤਾਇਆ ਰੋਸ

ਹੈਰਾਨੀ ਦੀ ਗੱਲ ਹੈ ਕਿ ਇੰਨਾ ਵੱਡਾ ਨੁਕਸਾਨ ਹੋਣ ਦੇ ਬਾਵਜੂਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਸੂਚਨਾ ਦੇਣ ਦੇ ਬਾਵਜੂਦ, ਹਾਲੇ ਤੱਕ ਕੋਈ ਵੀ ਉੱਚ ਅਧਿਕਾਰੀ ਮੌਕੇ ਦਾ ਜਾਇਜ਼ਾ ਲੈਣ ਨਹੀਂ ਪਹੁੰਚਿਆ। ਪਿੰਡ ਵਾਸੀਆਂ ਨੇ ਪ੍ਰਸ਼ਾਸਨਿਕ ਬੇਰੁਖ਼ੀ ‘ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰ ਦੀ ਜਲਦ ਸਾਰ ਲੈਣ ਦੀ ਮੰਗ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

Ferozepur Murder : ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *