ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿਚ ਬੀਤੇ ਦਿਨ ਹੋਏ ਡਬਲ ਮਰਡਰ ਮਾਮਲੇ ਵਿਚ ਅੱਜ ਪਰਿਵਾਰ ਵਾਲਿਆਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਸੜਕਾਂ ਉੱਤੇ ਰੱਖ ਕੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ। ਉਥੇ ਹੀ ਦੂਜੇ ਪਾਸੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੇ ਦਿਨ ਚੋਣਾਂ ਦੇ ਕਾਰਨ ਵਧੇਰੇ ਪੁਲਿਸ ਮੁਲਾਜ਼ਮ ਚੋਣ ਡਿਊਟੀਆਂ ਉੱਤੇ ਸਨ ਪਰ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Also Read: ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਣ ਰਾਮਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ ਵਿਚ ਜਿਥੇ ਇਕ ਪਾਸੇ ਚੋਣਾਂ ਵਿਚ ਵੋਟਿੰਗ ਚੱਲ ਰਹੀ ਸੀ ਉਥੇ ਦੂਜੇ ਪਾਸੇ ਅੰਮ੍ਰਿਤਸਰ ਵਿਚ ਹੋਏ ਦੋਹਰੇ ਕਤਲ ਦੇ ਕਾਰਨ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਅੱਜ ਪਰਿਵਾਰ ਵਾਲਿਆਂ ਨੇ ਦੁਬਾਰਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੜਕ ਉੱਤੇ ਰੱਖ ਕੇ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ।
Also Read: ਸੋਸ਼ਲ ਮੀਡੀਆ ‘ਤੇ ਕੰਟਰੋਲ ਕਰਨ ਦੀ ਤਿਆਰੀ ‘ਚ ਪਾਕਿ, ਜਾਰੀ ਕੀਤਾ ਆਰਡੀਨੈਂਸ
ਉਥੇ ਹੀ ਦੂਜੇ ਪਾਸੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੱਲ ਚੋਣ ਡਿਊਟੀਆਂ ਕਾਰਨ ਪੁਲਿਸ ਵਿਅਸਤ ਸੀ ਪਰ ਹੁਣ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।



