ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੇ ਦੁਨੀਆ ਨੂੰ ਹਮੇਸ਼ਾ ਲਈ ਕਿਹਾ ਅਲਵਿਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਰਵਾਰ ਨੂੰ ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦਰਅਸਲ ਮੁੰਬਈ ਦੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਰਵਾਰ ਨੂੰ ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦਰਅਸਲ ਮੁੰਬਈ ਦੇ ਇਕ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਰਕੇ ਸਰੋਜ ਖਾਨ ਦੀ ਮੌਤ ਹੋ ਗਈ ਹੈ ਅਤੇ ਅੱਜ ਸਵੇਰੇ ਮਲਾਡ ਦੇ ਕਬਰਸਤਾਨ ਵਿਚ ਉਨ੍ਹਾਂ ਨੂੰ ਸਪੂਰਦ-ਏ-ਖਾਕ ਕਰ ਦਿੱਤਾ ਗਿਆ ਹੈ।

Saroj Khan had said she was getting no work, Salman Khan promised ...

ਜਾਣਕਾਰੀ ਅਨੁਸਾਰ ਸਾਂਹ ਲੈਣ ਵਿਚ ਆ ਰਹੀ ਪਰੇਸ਼ਾਨੀ ਕਰਕੇ ਸਰੋਜ ਖਾਨ ਨੂੰ 20 ਜੂਨ ਨੂੰ ਬਾਂਦਰਾ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਸੀ ਜੋ ਕਿ ਨੈਗੇਟਿਵ ਆਇਆ ਸੀ ਪਰ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਅਤੇ 1ਵੱਜ ਕੇ 52 ਮਿੰਟ ਉੱਤੇ ਉਨ੍ਹਾਂ ਨੇ ਆਖਰੀ ਸਾਂਹ ਲਏ। ਉਨ੍ਹਾਂ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਸਮੇਤ ਬਾਲੀਵੁੱਡ ਦੀਆਂ ਕਈਂ ਹਸਤੀਆਂ ਦੁੱਖ ਜਤਾ ਰਹੀਆਂ ਹਨ। ਸੋਸ਼ਲ ਮੀਡੀਆ ਉੱਤੇ ਲੋਕਾਂ ਦੁਆਰਾ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ ਜਾ ਰਹੀ ਹੈ। ਉੱਥੇ ਹੀ ਮੁੰਬਈ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੇਖਦਿਆਂ ਪੁਲਿਸ ਨੇ ਸਰੋਜ ਖਾਨ ਦੀ ਫੈਮਲੀ ਨੂੰ ਅੰਤਿਮ ਯਾਤਰਾ ਵਿਚ ਕੇਵਲ 50 ਲੋਕਾਂ ਦੇ ਸ਼ਾਮਲ ਹੋਣ ਦੀ ਆਗਿਆ ਦਿੱਤੀ ਸੀ। ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਪਰਿਵਾਰ ਨੇ ਬਿਨਾਂ ਦੇਰੀ ਕੀਤੇ ਸਵੇਰੇ-ਸਵੇਰੇ ਹੀ ਸਰੋਜ ਖਾਨ ਨੂੰ ਸਪੂਰਦ-ਏ-ਖਾਕ ਕਰ ਦਿੱਤਾ ਹੈ। ਦੱਸ ਦਈਏ ਕਿ ਸਰੋਜ ਖਾਨ ਨੇ ਮਹਿਜ਼ 3 ਸਾਲ ਦੀ ਉੱਮਰ ਵਿਚ ਹੀ ਬਤੌਰ ਚਾਈਲਡ ਆਰਟਿਸਟ ਫਿਲਮਾਂ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਪਹਿਲੀ ਫਿਲਮ ਨਜਰਾਨਾ ਸੀ। ਸਰੋਜ ਦਾ ਜਨਮ 22 ਨਵੰਬਰ 1948 ਵਿਚ ਹੋਇਆ ਸੀ ਅਤੇ ਅੱਜ ਉਹ 71 ਸਾਲ ਦੀ ਉੱਮਰ ਵਿਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈ ਹੈ।

Leave a Reply

Your email address will not be published. Required fields are marked *