ਬੁਰਾ ਫਸਿਆ ਮਸ਼ਹੂਰ ਸੱਭਿਆਚਾਰਕ ਗਾਇਕ, ਪ੍ਰੇਮਿਕਾ ਤੇ ਉਸ ਉਤੇ ਪੁਲਿਸ ਨੇ ਪਾਇਆ ਪਰਚਾ  

ਜਲੰਧਰ-ਸੱਭਿਆਚਾਰਕ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿਚ ਆ ਗਏ ਹਨ। ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ਉਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।…

ਜਲੰਧਰ-ਸੱਭਿਆਚਾਰਕ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿਚ ਆ ਗਏ ਹਨ। ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ਉਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਲਾਏ ਗਏ ਹਨ ਕਿ ਰੰਮੀ ਰੰਧਾਵਾ ਦੇ ਇਕ ਵਿਆਹੁਤਾ ਮਹਿਲਾ ਨਾਲ ਸੰਬੰਧ ਹਨ। ਉਸੀ ਮਹਿਲਾ ਦੇ ਘਰਵਾਲੇ ਰਾਕੇਸ਼ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਦੇ ਆਧਾਰ ਉਤੇ ਰੰਮੀ ਰੰਧਾਵਾ ਤੇ ਉਕਤ ਮਹਿਲਾ ਉਤੇ ਪਰਚਾ ਦਰਜ ਕੀਤਾ ਗਿਆ ਹੈ।
ਰਾਕੇਸ਼ ਨੇ ਦੱਸਿਆ ਕਿ ਮੇਰਾ ਰਾਜਵਿੰਦਰ ਕੌਰ ਨਾਲ 2013 ‘ਚ ਵਿਆਹ ਹੋਇਆ ਸੀ। ਪਿਛਲੇ 5 ਸਾਲਾਂ ਤੋਂ ਰਾਜਵਿੰਦਰ ਗਾਇਕ ਰੰਮੀ ਨਾਲ ਰਹਿ ਰਹੀ ਹੈ। ਜਦੋਂ ਮੈਂ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਰੰਮੀ ਰੰਧਾਵਾ ਵੱਲੋਂ ਮੈਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।
ਮਹਿਲਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਆਸ਼ਕ ਨਾਲ ਆਈ ਤੇ ਘਰ ਬਾਹਰ ਖੜ੍ਹੀ ਸਕੂਟਰੀ ਲੈ ਗਈ। ਇਹ ਸਾਰੀ ਵਾਰਦਾਤ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ। ਇਸੇ ਦੇ ਆਧਾਰ ‘ਤੇ ਰੰਮੀ ਰੰਧਾਵਾ ਤੇ ਰਾਜਵਿੰਦਰ ਕੌਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। 

Leave a Reply

Your email address will not be published. Required fields are marked *