ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕਈ ਕਿਸਾਨਾਂ ਨੇ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ। ਇਸਦੇ ਬਾਵਜੁਦ ਵੀ ਪੰਜਾਬ ਸਰਕਾਰ ਕਿਸਾਨਾਂ ਲਈ ਕੁਝ ਵੀ ਨਹੀਂ ਕਰ ਰਹੀ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਲਈ ਕਰਜ ਮੁਆਫੀ ਸਕੀਮ ਲਾਗੂ ਕੀਤੀ ਇਸਦੇ ਬਾਵਜੂਦ ਵੀ ਕਿਸਾਨਾਂ ਦੇ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਰੁੱਕਣ ਦਾ ਨਾਂਅ ਨਹੀਂ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ।
ਮਿਲੀ ਜਾਣਕਾਰੀ ਦੇ ਅਨੁਸਾਰ ਕਿਸਾਨ ਬੂਟਾ ਸਿੰਗ ਨਾਂ ਦੇ ਕਿਸਾਨ ਨੇ ਜਹਿਰੀਲੀ ਦਵਾਈ ਪੀਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਤੇ ਕਰੀਬ 25 ਲੱਖ ਦਾ ਕਰਜਾ ਸੀ ਜਿਸਨੂੰ ਉਹ ਦੇਣ ਵੀ ਅਸਮਰਥ ਸੀ। ਜਿਸ ਕਾਰਨ ਕਰਜ ਦੇ ਕਾਰਨ ਕਾਫੀ ਪਰੇਸ਼ਾਨ ਚੱਲ ਰਿਹਾ ਸੀ। ਇਸੀ ਪਰੇਸ਼ਾਨੀ ਦੇ ਚੱਲਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਰਹੇ ਹਨ ਕਿਸਾਨ ਕਰਜ ਦੇ ਬੋਝ ਦੇ ਕਾਰਨ ਖੁਦਕੁਸ਼ੀ ਕਰ ਰਹੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਇਹਨਾਂ ਦੇ ਲਈ ਸਹੀ ਕਦਮ ਚੁੱਕਣ ਦੀ ਲੋੜ ਹੈ।


