ਸੋਨੀਪਤ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਬੁੱਧਵਾਰ ਨੂੰ ਸੋਨੀਪਤ ਦੇ ਕੁੰਡਲੀ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਇਕ ਕਿਸਾਨ ਦੀ ਲਾਸ਼ ਫਾਹੇ ‘ਤੇ ਲਟਕਦੀ ਮਿਲੀ। ਮ੍ਰਿਤਕ ਕਿਸਾਨ ਦਾ ਨਾਂ ਗੁਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਪੰਜਾਬ ਦੇ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।
Also Read : ਵਿਆਹ ਦੇ ਬੰਧਨ ‘ਚ ਬੱਝੀ ਨੋਬਲ ਪੁਰਸਕਾਰ ਜੇਤੂ Malala Yousafzai, ਟਵੀਟ ਕਰ ਸਾਝੀਆਂ ਕੀਤੀਆਂ ਤਸਵੀਰਾਂ
ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ ਦੀ ਅਮਰੋਹ ਤਹਿਸੀਲ ਦੇ ਪਿੰਡ ਰੁੜਕੀ ਦਾ ਰਹਿਣ ਵਾਲਾ ਸੀ। ਇਹ ਬੀਕੇਯੂ ਸਿੱਧੂਪੁਰ ਨਾਲ ਜੁੜਿਆ ਹੋਇਆ ਸੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ ਜਾਂ ਖੁਦਕੁਸ਼ੀ ਕੀਤੀ ਗਈ ਹੈ। ਕੁੰਡਲੀ ਥਾਣਾ ਪੁਲਿਸ ਦੋਵਾਂ ਐਂਗਲਾਂ ‘ਤੇ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
Also Read : CM ਚੰਨੀ ਦੀ ਪ੍ਰਧਾਨਗੀ ਹੇਠ ਅੱਜ ਫਿਰ ਹੋਵਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਕਿਸਾਨ ਕੱਢਣਗੇ ਟਰੈਕਟਰ ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਕਿਸਾਨ ਜਥੇਬੰਦੀਆਂ ਨੇ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਦਰਅਸਲ, ਕਿਸਾਨ ਏਕਤਾ ਮੋਰਚਾ ਤਹਿਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੇਰੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਰਾਕੇਸ਼ ਟਿਕੈਤ, ਦਰਸ਼ਨਪਾਲ ਸਿੰਘ ਅਤੇ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਏ।
Also Read : ਕੱਚੇ ਤੇਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੇ ਰੇਟ
ਦਿੱਲੀ ਪੁਲਿਸ ਮਾਰਚ ਦੀ ਇਜਾਜ਼ਤ ਦੇਣ ਦੇ ਹੱਕ ‘ਚ ਨਹੀਂ
ਕਿਸਾਨਾਂ ਨੇ ਆਪਣੀ ਤਾਕਤ ਦੇ ਪ੍ਰਦਰਸ਼ਨ ਨੂੰ ਵਧਾਉਣ ਦਾ ਫੈਸਲਾ ਕੀਤਾ। ਸੰਸਦ ਦਾ ਸਰਦ ਰੁੱਤ ਸੈਸ਼ਨ 29 ਤਰੀਕ ਤੋਂ ਸ਼ੁਰੂ ਹੋਣ ਤੋਂ ਬਾਅਦ ਟਿੱਕਰੀ ਅਤੇ ਗਾਜ਼ੀਪੁਰ ਦੇ ਕਿਸਾਨ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਸੰਸਦ ਭਵਨ ਵੱਲ ਵਧਣਗੇ। ਹਾਲਾਂਕਿ, ਦਿੱਲੀ ਪੁਲਿਸ ਦੇ ਸੂਤਰਾਂ ਨੇ ਅੱਜ ਤਕ ਨੂੰ ਪੁਸ਼ਟੀ ਕੀਤੀ ਹੈ ਕਿ ਅਜਿਹੇ ਕਿਸੇ ਵੀ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸਾਨ ਇਸ ਸਾਲ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣ ਵਾਲੀ ਕਿਸਾਨ ਸੰਸਦ ਲਈ ਤਿਆਰ ਹਨ ਤਾਂ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।



