ਗੁਰਦਾਸਪੁਰ : ਬੀਤੀ 23 ਮਈ ਨੂੰ ਕਸਬਾ ਕਾਹਨੂਵਾਲ ਦੇ ਮੁਹੱਲਾ ਨਵਾਂ ਪਿੰਡ ਦੇ ਕਿਸਾਨ ਕੁਲਵਿੰਦਰ ਸਿੰਘ ਦਾ ਕਤਲ ਹੋ ਗਿਆ ਸੀ। ਕਾਤਲਾਂ ਨੂੰ ਫੜਨ ਲਈ ਇਲਾਕੇ ਦੇ ਲੋਕ ਅਤੇ ਕਿਸਾਨ ਜੱਥੇਬੰਦੀਆਂ ਨੇ ਮੁਹੱਲਾ ਨਵਾਂ ਪਿੰਡ ਦੇ ਕਿਸਾਨ ਕੁਲਵਿੰਦਰ ਸਿੰਘ ਦਾ ਕਤਲ ਹੋ ਗਿਆ ਸੀ। ਪੁਲਿਸ ਵੱਲੋਂ ਕਾਤਲਾਂ ਨੂੰ ਫੜਨ ਦੇ ਆਸ਼ਵਾਸਨ ਤੋਂ ਬਾਅਦ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਕੀਤੇ ਫੈਸਲੇ ਅਨੁਸਾਰ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਜਲਦੀ ਫੜਨ ਦਾ ਭਰੋਸਾ ਦਿੱਤਾ ਸੀ ਪਰ ਅੱਜ 22 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁਲਜ਼ਮ ਪੁਲਿਸ ਦੀ ਰਿਹਾਸਤ ‘ਚੋਂ ਬਾਹਰ ਹਨ। ਇਸ ਲਈ ਹੁਣ ਇੱਕ ਵਾਰ ਫਿਰ ਪਰਿਵਾਰ ਵੱਲੋਂ ਅਤੇ ਇਲਾਕੇ ਦੇ ਲੋਕਾਂ ਤੋਂ ਇਲਾਵਾ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ 17 ਜੂਨ ਦਿਨ ਬੁੱਧਵਾਰ ਨੂੰ ਪਠਾਨਕੋਟ ਅੰਮ੍ਰਿਤਸਰ ਹਾਈਵੇਅ ਤੇ ਗੁਰਦਾਸਪੁਰ ਬੱਬਰੀ ਚੌਂਕ ਵਿੱਚ ਅਣਮਿਥੇ ਸਮੇਂ ਦਾ ਧਰਨਾ ਦਿੱਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਕਮਲਪ੍ਰੀਤ ਸਿੰਘ ਕਾਕੀ ਬਾਬਾ ਜਸਵਿੰਦਰ ਸਿੰਘ ਕਥਾਵਾਚਕ ਅਤੇ ਸਰਪੰਚਨਾਮ ਸਿੰਘ ਲਵਲੀ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਕੋਈ ਵੀ ਮੁਕੰਮਲ ਕਾਰਵਾਈ ਨਹੀਂ ਕੀਤੀ, ਜਿਸ ਨਾਲ ਪੀੜਤ ਪਰਿਵਾਰ ਨੂੰ ਇਨਸਾਫ ਮਿਲਣ ਦੀ ਕੋਈ ਆਸ ਬਣ ਸਕੇ। ਨਾਲ ਹੀ ਉਹਨਾਂ ਕਿਹਾ ਹੈ ਕਿ ਪੁਲਿਸ ਹੁਣ ਤੱਕ ਉਹਨਾਂ ਨੂੰ ਲਾਰੇ ਲੱਪੇ ਹੀ ਲਾਉਂਦੀ ਰਹੀ ਹੈ। ਇਸ ਲਈ ਹੁਣ ਉਹਨਾਂ ਨੇ ਪੁਲਿਸ ਦੀ ਇਸ ਕਾਰਗੁਜ਼ਾਰੀ ਤੋਂ ਅੱਕ ਕੇ ਇਹ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਫੜ ਨਹੀਂ ਲਿਆ ਜਾਂਦਾ, ਇਹ ਮੋਰਚਾ ਜਾਰੀ ਰਹੇਗਾ। ਇਸ ਮੌਕੇ ਉਹਨਾਂ ਨੇ ਸਮੂਹ ਕਿਸਾਨ ਜਥੇਬੰਦੀਆਂ ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ 17 ਜੂਨ ਬੁੱਧਵਾਰ ਨੂੰ ਬੱਬਰੀ ਚੌਂਕ ਵਿਖੇ 10 ਵਜੇ ਸ਼ੁਰੂ ਹੋਣ ਵਾਲੇ ਧਰਨੇ ਵਿੱਚ ਹੁੰਮ ਹੁਮਾ ਕੇ ਪਹੁੰਚਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ – Farmer Kulwinder Singh murder case: 22 ਦਿਨਾਂ ਬਾਅਦ ਵੀ ਕਾਤਲ ਗ੍ਰਿਫ਼ਤਾਰ ਨਾ ਹੋਣ ‘ਤੇ ਭੜਕੇ ਲੋਕ; 17 ਜੂਨ ਨੂੰ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਜਾਮ ਕਰਨ ਦਾ ਐਲਾਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



