ਖਨੋਰੀ ਗੁਰਦੁਆਰਾ ਸਾਹਿਬ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ: ਕਿਹਾ, ਹਰਿਆਣਾ ਵਿੱਚ ਡਿਟੇਨ ਕਰਨ ਦੀ ਕੀਤੀ ਗਈ ਕੋਸ਼ਿਸ਼

ਖਨੌਰੀ:  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਦੇ ਗੁਰਦੁਆਰਾ ਸਾਹਿਬ ਵਿਖੇ ਸੁਰੱਖਿਅਤ ਪਹੁੰਚ ਗਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਰਿਆਣਾ…

 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਦੇ ਗੁਰਦੁਆਰਾ ਸਾਹਿਬ ਵਿਖੇ ਸੁਰੱਖਿਅਤ ਪਹੁੰਚ ਗਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਲਾਸਾ

ਖਨੌਰੀ:  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਦੇ ਗੁਰਦੁਆਰਾ ਸਾਹਿਬ ਵਿਖੇ ਸੁਰੱਖਿਅਤ ਪਹੁੰਚ ਗਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਰਿਆਣਾ ਵਿੱਚ ਮੌਜੂਦ ਸਨ ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਉਹ ਕਿਸੇ ਤਰ੍ਹਾਂ ਉੱਥੋਂ ਬਚ ਕੇ ਇੱਥੇ ਪਹੁੰਚਣ ਵਿੱਚ ਕਾਮਯਾਬ ਹੋ ਗਏ।

ਪਿੰਡ ਦਾਤਾ ਸਿੰਘ ਵਾਲਾ ਵਿਖੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਦਿੱਲੀ ਵੱਲ ਕੂਚ ਕੀਤਾ ਜਾਣਾ ਸੀ, ਪਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਡੱਲੇਵਾਲ ਨੇ ਦੋਸ਼ ਲਾਇਆ ਕਿ ਪਿਛਲੀ ਰਾਤ ਤੋਂ ਹੀ ਹਰਿਆਣਾ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਉੱਪਰ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਤਾਂ ਜੋ ਇਸ ਅੰਦੋਲਨ ਨੂੰ ਦਬਾਇਆ ਜਾ ਸਕੇ।

ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤ ਅਤੇ ਦਿੱਲੀ ਕੂਚ ਦੀ ਅੱਗੇ ਦੀ ਰਣਨੀਤੀ ਨੂੰ ਲੈ ਕੇ ਹੁਣ ਸਾਰੇ ਕਿਸਾਨ ਲੀਡਰ ਆਪਸ ਵਿੱਚ ਬੈਠ ਕੇ ਅਹਿਮ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਦਿੱਲੀ ਵੱਲ ਅਗਲੇ ਕੂਚ ਦਾ ਐਲਾਨ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਕਿਸਾਨਾਂ ਦੀ ਸ਼ਾਂਤੀਪੂਰਵਕ ਪੈਦਲ ਯਾਤਰਾ: ਬੀ.ਕੇ.ਯੂ. ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸਰਕਾਰਾਂ ਨੂੰ ਘੇਰਿਆ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *