ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਵਧਦੀ ਜਾ ਰਹੀ ਹੈ। ਦਸ ਦਈਏ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਰਕਾਰ ਨੇ ਆਪਣਾ ਸ਼ਿਕੰਜਾ ਕੱਸਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੋ ਵੀ ਕਿਸਾਨ ਪਰਾਲੀ ਨੂੰ ਸਾੜੇਗਾ ਉਸਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਹੂਲਤਾਂ ਨਹੀਂ ਮਿਲਣਗੀਆਂ।
ਇਸ ਸੰਬੰਧੀ ਸਰਕਾਰ ਵੱਲੋਂ ਜਮੀਨ ਰਿਕਾਰਡ ਚ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਪਰਾਲੀ ਸਾੜਨ ਦੀ ਸਮੱਸਿਆਂ ਨੂੰ ਖਤਮ ਕਰਨ ਦੇ ਲਈ ਮੁਹਾਲੀ ਜਿਲ੍ਹੇ ਚ 33 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ। ਜਦਕਿ ਡੇਰਾਬੱਸੀ ਚ 25 ਅਤੇ ਖਰੜ ਚ 6 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ।

