ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਹਰ ਕੋਈ ਦੇਸ਼ ਭਗਤੀ ਦੇ ਰੰਗ ਚ ਰੰਗਿਆ ਹਇਆ ਹੈ। ਇਸ ਮੌਕੇ ਧੂਰੀ ਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਦਰਸ਼ਨ ਕਰ ਰਹੇ ਕਿਸਾਨ ਸ਼ੂਗਰ ਮਿੱਲ ਦੀ ਚਿਮਨੀ ਤੇ ਚੜ੍ਹ ਗਏ ਹਨ।
ਨਾਲ ਹੀ ਕਿਸਾਨਾਂ ਨੇ ਧਮਕੀ ਦਿੱਤੀ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਜਾਵੇਗਾ ਉੱਦੋਂ ਤੱਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ। ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਅਦਾਇਗੀ ਦੀ ਮੰਗ ਕੀਤੀ ਜਾ ਰਹੀ ਹੈ।

