ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਭੁਗਤਨੀ ਪੈ ਰਹੀ ਹੈ ਇਹ ਵੱਡੀ ਸਮੱਸਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਆਦੇਸ਼ ਦਿੱਤੇ ਗਏ ਸੀ। ਕਿਉਂਕਿ ਪਰਾਲੀ ਨੂੰ ਸਾੜਨ ਦੇ ਕਾਰਨ ਵਾਤਾਵਰਨ ’ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਆਦੇਸ਼ ਦਿੱਤੇ ਗਏ ਸੀ। ਕਿਉਂਕਿ ਪਰਾਲੀ ਨੂੰ ਸਾੜਨ ਦੇ ਕਾਰਨ ਵਾਤਾਵਰਨ ’ਚ ਕਾਫੀ ਪ੍ਰਦੂਸ਼ਣ ਫੈਲ ਰਿਹਾ ਹੈ। ਧੁੰਏ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਮੁਸ਼ਕਿਲਾਂ ਆ ਰਹੀਆਂ ਸੀ।

Farmer  ਇਸੇ ਦੇ ਕਾਰਨ ਕਿਸਾਨਾਂ ਨੇ ਸਿੱਧੇ ਹੀ ਕਣਕ ਦੀ ਬਿਜਾਈ ਕੀਤੀ। ਪਰ ਹੁਣ ਇਸ ਬਿਜਾਈ ਦਾ ਨੁਕਸਾਨ ਝੇਲਣਾ ਪੈ ਰਿਹਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦਾ ਕੋਈ ਪੱਕਾ ਹੱਲ ਨਹੀਂ ਮਿਲ ਰਿਹਾ ਹੈ।

Farmer

ਦਸ ਦਈਏ ਕਿ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨਾਲ ਕਣਕ ਨੂੰ ਸੁੰਡੀ ਲੱਗ ਰਹੀ ਹੈ। ਜਿਸ ਕਾਰਨ ਕਿਸਾਨ ਦੀ ਮਿਹਨਤ ਨਾਲ ਬਿਜਾਈ ਕੀਤੀ ਗਈ ਕਣਕ ਖਰਾਬ ਹੋ ਰਹੀ ਹੈ। ਕਣਕ ਨੂੰ ਖਰਾਬ ਹੁੰਦਾ ਹੋਏ ਦੇਖਦੇ ਹੋਏ ਕਿਸਾਨ ਕਾਫੀ ਪਰੇਸ਼ਾਨ ਹੋ ਰਹੇ ਹਨ।

Farmer

ਨਾਲ ਹੀ ਪਰੇਸ਼ਾਨ ਕਿਸਾਨ ਪੰਜਾਬ ਸਰਕਾਰ ਖਿਲਾਫ ਰੋਸ ਜਤਾ ਰਹੇ ਹਨ। ਫਿਰੋਜ਼ਪੁਰ ਚ ਕਿਸਾਨਾਂ ਨੇ ਖੇਤੀਬਾੜੀ ਅਫਸਰ ਨੂੰ ਘੇਰਿਆ ਸੀ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਆਖਿਰ ਕਦੋਂ ਤੇ ਕੀ ਪਰਾਲੀ ਦਾ ਹੱਲ ਕੱਢਿਆ ਜਾਵੇਗ।

 

Leave a Reply

Your email address will not be published. Required fields are marked *