ਬਿਜਲੀ ਨਾ ਮਿਲਣ ਤੇ ਪਰੇਸ਼ਾਨ ਕਿਸਾਨਾਂ ਨੇ ਲਾਇਆ ਧਰਨਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ  ਝੋਨੋ ਦੀ ਲਵਾਈ ਕਰਨ ਲਈ ਕਿਸਾਨ ਪਿਛਲੇ ਕਈ ਦਿਨਾਂ ਤੋਂ ਬਿਜਲੀ ਪੂਰੀ ਤਰ੍ਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਜਿਸ ਕਾਰਨ ਬਿਜਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ  ਝੋਨੋ ਦੀ ਲਵਾਈ ਕਰਨ ਲਈ ਕਿਸਾਨ ਪਿਛਲੇ ਕਈ ਦਿਨਾਂ ਤੋਂ ਬਿਜਲੀ ਪੂਰੀ ਤਰ੍ਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਜਿਸ ਕਾਰਨ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਸਥਾਨਕ ਬਿਜਲੀ ਘਰ ਦਾ ਘਿਰਾਓ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਕਿਸਾਨਾਂ ਚ ਝੜਪ ਵੀ ਹੋ ਗਈ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਉਹਨਾਂ ਦੀ ਮੁਸ਼ਕਿਲ ਹਲ ਕਰਵਾਉਣ ਦਾ ਭਰੋਸਾ ਦੇ ਕੇ ਇਸ ਧਰਨੇ ਨੂੰ ਹਟਵਾਇਆ।

Farmer Protest  ਜਿਕਰ-ਏ-ਖਾਸ ਹੈ ਕਿ ਲੋਕਾਂ ਦਾ ਪੇਟ ਭਰਨ ਵਾਲਾ ਅੰਨਦਾਤਾ ਪਹਿਲਾ ਹੀ ਕਈ ਮੁਸ਼ਕਿਲਾਂ ਦੇ ਨਾਲ ਘਿਰਿਆ ਹੋਇਆ ਹੈ ਉਸਤੇ ਹੁਣ ਬਿਜਲੀ ਦੇ ਕਾਰਨ ਕਿਸਾਨਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Farmer Protest

ਉੱਥੇ ਹੀ ਦੂਜੇ ਪਾਸੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਨਾਰਾਜ਼ਗੀ ਦਾ ਸਾਰਾ ਖਾਮਿਯਾਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਖੈਰ ਹੁਣ ਆਉਣ ਵਾਲੇ ਸਮੇਂ ਤੇ ਹੀ ਪਤਾ ਚਲੇਗਾ ਕਿ ਇਹਨਾਂ ਕਿਸਾਨਾਂ ਦੀ ਮੁਸ਼ਕਿਲ ਦਾ ਹਲ ਨਿਕਲਦਾ ਹੈ ਜਾਂ ਫਿਰ ਨਹੀਂ।

Leave a Reply

Your email address will not be published. Required fields are marked *