ਜੈਤੋਂ ਧਰਨੇ ‘ਤੇ ਬੈਠੇ ਕਿਸਾਨ ਦੀ ਜ਼ਹਿਰ ਖਾ ਕੇ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਫਰੀਦਕੋਟ ਜਿਲ੍ਹੇ ਦੇ ਹਲਕਾ ਜੈਤੋਂ ‘ਚ ਸ਼ਨੀਵਾਰ ਨੂੰ ਐਸਡੀਐਮ ਦਫ਼ਤਰ ਦੇ ਬਾਹਰ ਬੈਠੇ ਕਿਸਾਨ ਨੇ ਖੁਕਕੁਸ਼ੀ ਕਰ ਲਈ। ਅਸਲ ਵਿੱਚ ਸਾੜਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਫਰੀਦਕੋਟ ਜਿਲ੍ਹੇ ਦੇ ਹਲਕਾ ਜੈਤੋਂ ‘ਚ ਸ਼ਨੀਵਾਰ ਨੂੰ ਐਸਡੀਐਮ ਦਫ਼ਤਰ ਦੇ ਬਾਹਰ ਬੈਠੇ ਕਿਸਾਨ ਨੇ ਖੁਕਕੁਸ਼ੀ ਕਰ ਲਈ। ਅਸਲ ਵਿੱਚ ਸਾੜਨ ਦੀਆਂ ਘਟਨਾਵਾਂ ਕਾਰਨ ਪੈਦਾ ਹੋਏ ਸੰਕਟ ‘ਤੇ ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ ਜ਼ਿਲ੍ਹੇ ਵਿੱਚ ਅਜਿਹੇ ਕਿਸਾਨਾਂ ਖਿਲਾਫ ਕੇਸ ਦਰਜ ਕਰਨ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਜਿਲ੍ਹੇ ‘ਚ ਹੁਣ ਤੱਕ 65 ਕਿਸਾਨਾਂ ‘ਚੇ ਕੇਸ ਦਰਜ ਕੀਤੇ ਗਏ ਹਨ, ਜਿਸ ਵਿੱਚ ਦੋ ਸੌ ਤੋਂ ਵੱਧ ਕਿਸਾਨਾਂ ਦੇ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਕੇਸਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਮ ਕਰ ਪ੍ਰਸ਼ਾਸਨ ਤੱਕ ਆਪਣੀ ਗੱਲ ਪਹੁੰਚਾਉਂਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਵਿਚੋਂ ਸ਼ਨੀਵਾਰ ਨੂੰ ਧਰਨੇ ‘ਤੇ ਬੈਠੇ ਇਕ ਕਿਸਾਨ ਨੇ ਜ਼ਹਿਰ ਨਿਗਲ ਲਿਆ। ਇਸ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਦਿਸ ਰਹੀ ਹੈ।

ਮ੍ਰਿਤਕ ਕਿਸਾਨ ਦੀ ਪਛਾਣ ਜਗਸੀਰ ਸਿੰਘ (52) ਪੁੱਤਰ ਦਿਆਲ ਸਿੰਘ, ਜ਼ਿਲ੍ਹਾ ਬਠਿੰਡਾ ਦੇ ਕੋਟਲਾ ਪਿੰਡ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ 7 ਨਵੰਬਰ ਨੂੰ ਪਰਾਲੀ ਸਾੜਨ ਦੇ ਬਦਲੇ ਦਰਜ ਕੀਤੇ ਮਾਮਲਿਆਂ ਦੀ ਵਾਪਸੀ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੁਰ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜੈਤੋ ਥਾਣੇ ਅੱਗੇ ਧਰਨਾ ਸ਼ੁਰੂ ਹੋਇਆ ਸੀ। ਬਾਅਦ ਵਿੱਚ 30 ਨਵੰਬਰ ਨੂੰ, ਐਸਡੀਐਮ ਦਫ਼ਤਰ ਅੱਗੇ ਜਾਂਦੇ ਸਮੇਂ, ਕਿਸਾਨਾਂ ਨੇ ਜੇਲ੍ਹ ਮੁਹਿੰਮ ਦੇ ਇਕ ਹਿੱਸੇ ਵਜੋਂ ਗ੍ਰਿਫਤਾਰੀਆਂ ਸ਼ੁਰੂ ਕਰ ਦਿੱਤੀਆਂ।

ਇਸ ਧਰਨੇ ਵਿੱਚ ਬੈਠਿਆ ਬਠਿੰਡਾ ਜਿਲ੍ਹੇ ਦਾ ਇੱਕ ਕਿਸਾਨ ਜਗਸੀਰ ਸਿੰਘ ਦੋ ਰੋਜ ਪਹਿਲਾਂ ਹੀ ਜੱਥੇ ਨਾਲ ਧਰਨੇ ਵਿੱਚ ਪਹੁੰਚਿਆ ਸੀ। ਉਹ ਸ਼ਨੀਵਾਰ ਸਵੇਰੇ ਕੁਝ ਸਮੇਂ ਲਈ ਬੈਠਾ ਰਿਹਾ। ਫਿਰ ਉਹ ਉਥੋਂ ਉੱਠ ਕੇ ਬਾਹਰ ਚਲਾ ਗਿਆ, ਜਿਸ ਦੌਰਾਨ ਉਸਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਗੱਲ ਦਾ ਪਤਾ ਉਦੋਂ ਚਲਿਆ ਜਦੋਂ ਕੁਝ ਸਮੇਂ ਬਾਅਦ ਉਹ ਵਾਪਸ ਧਰਨੇ ‘ਤੇ ਬੈਠਣ ਲਈ ਆਇਆ ਅਤੇ ਉਸ ਦੀ ਹਾਲਤ ਵਿਗੜਣ ਦੇ ਨਾਲ-ਨਾਲ ਬਦਬੂ ਆਉਣ ਲੱਗੀ। ਉਸਨੂੰ ਵੇਖਦਿਆਂ, ਹੋਰਨਾਂ ਕਿਸਾਨਾਂ ਨੂੰ ਮਹਿਸੂਸ ਹੋਇਆ ਕਿ ਜਿਵੇਂ ਕਿਸਾਨ ਨੇ ਸ਼ਰਾਬ ਪੀਤੀ ਹੋਈ ਸੀ, ਜਦੋਂ ਹਾਲਾਤ ਵਿਗੜ ਜਾਣ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਰਿਆ ਸਾਬਿਤ ਕਰ ਦਿੱਤਾ। ਮ੍ਰਿਤਕ ਕਿਸਾਨ ਕੋਲ ਡੇਢ ਏਕੜ ਜ਼ਮੀਨ ਸੀ। ਉਹ ਪਰਿਵਾਰ ਵਿੱਚ ਆਪਣੇ ਪਿੱਛੇ ਦੋ ਪੁੱਤਰ, ਦੋ ਧੀਆਂ ਅਤੇ ਇੱਕ ਪਤਨੀ ਛੱਡ ਗਿਆ ਹੈ।

ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ,  ਇਹ ਬਹੁਤ ਗੰਭੀਰ ਗੱਲ ਹੈ। ਸਰਕਾਰ ਦਾ ਪੱਖ ਤਾਨਾਸ਼ਾਹੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਖੁਦਕੁਸ਼ੀਆਂ ਕਰਨ ਲੱਗ ਪਏ ਹਨ। ਹੁਣ ਸਰਕਾਰ ਵਿਰੁੱਧ ਸੰਘਰਸ਼ ਦੀ ਅਗਲੀ ਰੂਪ ਰੇਖਾ ਕੀ ਹੋਵੇਗੀ, ਜਿਸ ਲਈ ਰਾਜ ਭਰ ਤੋਂ ਕਿਸਾਨ ਯੂਨੀਅਨਾਂ ਦੇ ਸੀਨੀਅਰ ਆਗੂ ਪਹੁੰਚ ਰਹੇ ਹਨ ਉਸ ਤੋਂ ਬਾਅਦ ਹੀ ਇਸ ਮਾਮਲੇ ‘ਤੇ ਫੈਸਲਾ ਲਿਆ ਜਾਵੇਗਾ।

ਜੈਤੋਂ ਦੇ ਐਸਡੀਐਮ ਡਾ: ਮਨਦੀਪ ਕੌਰ ਨੇ ਦੱਸਿਆ ਕਿ, ਉਨ੍ਹਾਂ ਨੂੰ ਕਿਸਾਨ ਦੀ ਮੌਤ ਬਾਰੇ ਜਾਣਕਾਰੀ ਮਿਲੀ ਹੈ, ਪਰ ਕਿਸ ਤਰ੍ਹਾਂ ਕਿਸਾਨ ਦੀ ਮੌਤ ਹੋਈ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ, ਜਿਸ ਸਮੇਂ ਕਿਸਾਨ ਉਸ ਕੋਲ ਲਿਆਇਆ ਗਿਆ ਸੀ, ਉਸ ਦੀ ਹਾਲਤ ਬਹੁਤ ਨਾਜ਼ੁਕ ਸੀ। ਉਸ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ, ਪਰ ਸਵੇਰੇ 9.50 ਮਿਨਟ ‘ਤੇ ਉਸ ਦੀ ਮੌਤ ਹੋ ਗਈ। ਡਾਕਟਰ ਦੇ ਅਨੁਸਾਰ, ਕਿਸਾਨ ਨੇ ਜੋ ਵੀ ਰਸਾਇਣ ਦਾ ਸੇਵਨ ਕੀਤਾ ਸੀ, ਉਸ ਦਾ ਖੁਲਾਸਾ ਪੋਸਟਮਾਰਟਮ ਦੀ ਜਾਂਚ ਤੋਂ ਬਾਅਦ ਹੀ ਕੀਤਾ ਜਾ ਸਕੇਗਾ।

 

Leave a Reply

Your email address will not be published. Required fields are marked *