ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ਚ ਜਿੱਥੇ ਇਕ ਪਾਸੇ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਉੱਥੇ ਹੀ ਕੁਝ ਅਜਿਹੇ ਵੀ ਕਿਸਾਨ ਹਨ ਜਿਹਨਾਂ ਨੂੰ ਪਾਣੀ ਤੱਕ ਨਹੀਂ ਮਿਲ ਰਿਹਾ ਹੈ। ਦੱਸ ਦਈਏ ਕਿ ਜਲਾਲਾਬਾਦ ‘ਚ ਨਰਿਹੀ ਪਾਣੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਪਏ ਹਨ। ਪਾਣੀ ਨਾ ਮਿਲਣ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਝੋਨੇ ਲਈ ਪੂਰਾ ਪਾਣੀ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਉਹਨਾਂ ਦੀ ਝੋਨੇ ਦੀ ਲਵਾਈ ਜਿਵੇਂ ਹੋਣੀ ਚਾਹੀਦੀ ਸੀ ਉਸ ਤਰ੍ਹਾਂ ਨਹੀਂ ਹੋ ਰਹੀ ਹੈ।
ਪ੍ਰਸ਼ਾਨ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪਾਣੀ ਉਹਨਾਂ ਦੀ ਟੇਲ ਤੱਕ ਨਹੀਂ ਪਹੁੰਚ ਰਿਹਾ ਹੈ ਜਿਸ ਕਾਰਨ ਉਹਨਾਂ ਨੇ ਪਾਣੀ ਦੇ ਚੋਰੀ ਹੋਣ ਦਾ ਵੀ ਇਲਜਾਮ ਲਾਇਆ ਹੈ। ਇਸ ਮਾਮਲੇ ਸੰਬੰਧੀ ਕਿਸਾਨਾਂ ਨੇ ਪ੍ਰਸ਼ਾਸਨ ਅੱਗੇ ਵੀ ਕਈ ਵਾਰ ਸ਼ਿਕਾਇਤ ਕੀਤੀ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੁਦ ਵੀ ਉਹਨਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।
ਇਸ ਤੋਂ ਇਲਾਵਾ ਦੱਸ ਦਈਏ ਕਿ ਕਿਸਾਨਾਂ ਨੇ ਪਾਣੀ ਚੋਰੀ ਕੀਤੇ ਜਾਣ ਵਾਲੇ ਪਾਇਪਾਂ ਨੂੰ ਵੀ ਪੱਟੇ ਹਨ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਦੀ ਇਸ ਪਰੇਸ਼ਾਨੀ ਦਾ ਹੱਲ ਕਦੋਂ ਤੱਕ ਨਿਕਲਦਾ ਹੈ। ਇਕ ਪਾਸੇ ਜੇਕਰ ਪਾਣੀ ਗੱਲ ਕੀਤੀ ਜਾਵੇ ਤਾਂ ਪੰਜਾਬ ਚ ਪਾਣੀ ਨੂੰ ਲੈਕੇ ਭਵਿੱਖ ਦੀ ਚਿੰਤਾ ਹੋ ਰਹੀ ਹੈ।

