ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਹੱਲਾ-ਬੋਲ

ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ…

ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਵਿਚਲੀਆਂ ਕੁਝ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣਾ ਮੰਗ ਪੱਤਰ ਸੌਂਪਣ ਦੀ ਗੱਲ ਕਹੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। 

ਪਾਣੀ ਦੀ ਵੰਡ ਗੈਰ-ਸੰਵਿਧਾਨਿਕ 

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਉਨ੍ਹਾਂ ਦਾ ਕਹਿਣਾ ਹੈ ਕਿ  ਪਾਣੀ ਉੱਤੇ ਪੰਜਾਬ ਦਾ ਹੱਕ ਬਣਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਮਝੌਤਾ ਨਾ ਕਰੇ।

ਸੀਬੀਆਈ ਵੱਲੋਂ ਛਾਪੇਮਾਰੀ ਡਰ ਦਾ ਮਾਹੌਲ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੇਂਦਰ ਦੀਆਂ ਏਜੰਸੀਆਂ ਵੱਲੋਂ ਛਾਪੇਮਾਰੀ ਕਰਕੇ ਪੰਜਾਬ ਵਿੱਚ ਡਰ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਏਜੰਸੀਆਂ ਦੀ ਵਰਤੋਂ ਕਿਸੇ ਨੂੰ ਡਰਾਉਣ ਲਈ ਨਹੀਂ ਹੁੰਦਾ। 

ਪੰਜਾਬ ਦੇ ਵਾਤਾਵਰਣ ਨੂੰ ਚਿੰਤਾ

ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇੰਡਸਟਰੀ ਵੱਲੋਂ ਕਈ ਥਾਵਾਂ ਉੱਤੇ ਪੰਜਾਬ ਦਾ ਪਾਣੀ ਗੰਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਤੀ ਹੇਠਾਂ ਬੋਰ ਕਰਕੇ ਉਸ ਵਿੱਚ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਦੇ ਨਾਲ-ਨਾਲ ਹਵਾ ਵੀ ਗੰਦੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਵੱਲ ਧਿਆਨ ਦਿੱਤਾ ਜਾਵੇ। 

ਐੱਮਐੱਸਪੀ ਅਤੇ ਸਰਮਾਏਦਾਰਾਂ ਨੂੰ ਲੈ ਕੇ ਰੋਸ ਮਾਰਚ 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਐੱਮਐੱਸਪੀ ਨੂੰ ਲੈ ਕੇ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਥੇ ਦੇਸ਼ ਵਿੱਚ ਵੱਡੇ ਘਰਾਣਿਆਂ ਵੱਲੋਂ ਵੱਡੇ ਘੁਟਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੌਤਮ ਅਡਾਨੀ ਬਾਰੇ ਹਿੰਡਨਬਰਗ ਦੀ ਰਿਪੋਰਟ ਨੇ ਸਭ ਸੱਚ ਸਾਹਮਣੇ ਲਿਆ ਦਿੱਤਾ ਹੈ।

ਇਹ ਵੀ ਪੜ੍ਹੋ:‘RRR’ ਦੇ ਗੀਤ ‘ਨਾਟੂ-ਨਾਟੂ’ ਨੇ ਰਚਿਆ ਇਤਿਹਾਸ, ਜਿੱਤਿਆ ਆਸਕਰ

Leave a Reply

Your email address will not be published. Required fields are marked *