ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਸਣੇ ਦੇਸ਼ ਭਰ ਵਿਚ DC ਦਫਤਰਾਂ ਦੇ ਬਾਹਰ ਕਿਸਾਨਾਂ ਨੇ ਧਰਨੇ ਲਾਏ ਤੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
Also Read: ਲਖੀਮਪੁਰ ਖੇੜੀ ਹਿੰਸਾ: ਗਵਾਹਾਂ ਦੇ ਬਿਆਨਾਂ ਨੂੰ ਲੈ ਕੇ ਫਿਰ ਫਸਿਆ ਪੇਚ, ਸੁਣਵਾਈ 8 ਨਵੰਬਰ ਤੱਕ ਮੁਲਤਵੀ
ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 11 ਮਹੀਨੇ ਤੋਂ ਡਟੇ ਹੋਏ ਹਨ। ਕਿਸਾਨੀ ਘੋਲ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ। ਕਿਸਾਨ ਅੱਜ ਵੀ ਆਪਣੀ ਬਿਹਤਰੀ ਲਈ ਸੰਘਰਸ਼ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ਮੌਕੇ ਅਤੇ ਲਖੀਮਪੁਰ ਕਤਲਕਾਂਡ ਦੇ ਵਿਰੋਧ ’ਚ ਕਿਸਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਪੂਰੇ ਦੇਸ਼ ’ਚ ਧਰਨਾ ਪ੍ਰਦਰਸ਼ਨ ਕਰਨਗੇ।
Also Read: ਪਿਓ-ਪੁੱਤ ਦੀ ਉਹ ਤਸਵੀਰ ਜੋ ਦੁਨੀਆ ਲਈ ਬਣ ਰਹੀ ਹੌਂਸਲੇ ਦੀ ਮਿਸਾਲ



