Farmer News: ਕਿਸਾਨ ਜਥੇਬੰਦੀਆਂ 20 ਨਵੰਬਰ ਨੂੰ ਪੰਜਾਬ ਤੇ ਹਰਿਆਣਾ ‘ਚ ਪਰਾਲੀ ਨਾਲ ਭਰੀਆਂ ਟਰਾਲੀਆਂ ਨਾਲ ਕਰਨਗੇ ਪ੍ਰਦਰਸ਼ਨ

ਚੰਡੀਗੜ੍ਹ : ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਨੇ 20 ਨਵੰਬਰ ਨੂੰ ਹਰਿਆਣਾ ਤੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ,ਐੱਸ.ਡੀ.ਐੱਮ ਦਫ਼ਤਰਾਂ ਦੇ ਅੱਗੇ ਪਰਾਲੀ…

ਚੰਡੀਗੜ੍ਹ : ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਨੇ 20 ਨਵੰਬਰ ਨੂੰ ਹਰਿਆਣਾ ਤੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ,ਐੱਸ.ਡੀ.ਐੱਮ ਦਫ਼ਤਰਾਂ ਦੇ ਅੱਗੇ ਪਰਾਲੀ ਦੀਆਂ ਭਰੀਆਂ ਟਰਾਲੀਆਂ ਨਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਗੁਰਵਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਭੋਜਰਾਜ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਏਕਤਾ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ, ਐੱਸ ਡੀ. ਐੱਮ ਦਫਤਰਾਂ ਸਾਹਮਣੇ ਪਰਾਲੀ ਨਾਲ ਭਰੀਆਂ ਟਰੈਕਟਰ ਟਰਾਲੀਆਂ ਸਮੇਤ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਮਜਦੂਰਾਂ ਖਿਲਾਫ਼ ਨਫ਼ਰਤ ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਪਰਾਲੀ ਦਾ ਠੋਸ ਹੱਲ ਕਰਨ, ਪਰਾਲੀ ਸਾੜਨ ’ਤੇ ਦਰਜ਼ ਕੀਤੇ ਕੇਸ ਤੇ ਮਾਲ ਵਿਭਾਗ ਦੇ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਰੱਦ ਕਰਨ, ਰੱਦ ਕੀਤੇ ਪਾਸਪੋਰਟ ਬਣਾਉਣ ਤੇ ਹਥਿਆਰਾਂ ਦੇ ਰੱਦ ਕੀਤੇ ਲਾਇਸੈਂਸ ਮੁੜ ਬਣਾਉਣ ਅਤੇ ਸਬਸਿਡੀਆਂ ਬਹਾਲ ਕੀਤੀਆਂ ਜਾਣ ਦੀ ਮੰਗ ਕੀਤੀ।

Leave a Reply

Your email address will not be published. Required fields are marked *