ਕਿਸਾਨਾਂ ਦੀ ਸ਼ਾਂਤੀਪੂਰਵਕ ਪੈਦਲ ਯਾਤਰਾ: ਬੀ.ਕੇ.ਯੂ. ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸਰਕਾਰਾਂ ਨੂੰ ਘੇਰਿਆ

ਦਿੱਲੀ :  ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਹੋਣ ਵਾਲੀ ‘ਦੇਸ਼ ਬਚਾਓ ਕਿਸਾਨ ਯਾਤਰਾ’ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ…

ਦਿੱਲੀ :  ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਹੋਣ ਵਾਲੀ ‘ਦੇਸ਼ ਬਚਾਓ ਕਿਸਾਨ ਯਾਤਰਾ’ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸਰਕਾਰਾਂ ਦੀ ਕਾਰਜਪ੍ਰਣਾਲੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੇ ਕਿਸਾਨ ਇਸ ਅਹਿਮ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣਗੇ।

ਕਿਸਾਨ ਆਗੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਸ਼ਾਂਤੀਪੂਰਵਕ ਪੈਦਲ ਯਾਤਰਾ ਦਾ ਸਮਾਂ ਸਵੇਰੇ 11 ਵਜੇ ਦੇ ਕਰੀਬ ਤੈਅ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਰਾਤ ਤੋਂ ਹੀ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜਦੋਂ ਸਿਰਫ਼ 51 ਕਿਸਾਨਾਂ ਨੇ ਸ਼ਾਂਤੀਪੂਰਵਕ ਤਰੀਕੇ ਨਾਲ ਜੰਤਰ-ਮੰਤਰ ਵਿਖੇ ਜਾ ਕੇ ਆਪਣੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖਣਾ ਹੈ, ਤਾਂ ਆਖਿਰ ਇਨ੍ਹਾਂ ਸਰਕਾਰਾਂ ਨੂੰ ਕਿਸਾਨਾਂ ਤੋਂ ਕਿਸ ਤਰ੍ਹਾਂ ਦਾ ਖ਼ਤਰਾ ਮਹਿਸੂਸ ਹੋ ਰਿਹਾ ਹੈ?

ਕਾਕਾ ਸਿੰਘ ਕੋਟੜਾ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਅਤੇ ਸੰਘਰਸ਼ ਦੌਰਾਨ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਟ੍ਰੇਡ ਡੀਲ ਨੂੰ ਮੁੱਖ ਮੁੱਦੇ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫ਼ਸਲਾਂ ‘ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਅਤੇ ਖਨੌਰੀ ਮੋਰਚੇ ਦੌਰਾਨ ਵਿਚਾਰੀਆਂ ਗਈਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜ਼ੋਰ-ਸ਼ੋਰ ਨਾਲ ਉਠਾਇਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Big success of Amritsar Rural Police: ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *