ਖ਼ਰਾਬ ਫ਼ਸਲ ਦੀ ਮੁਆਵਜ਼ਾ ਰਾਸ਼ੀ ਵਧਾਉਣ ਲਈ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਹੱਲਾ-ਬੋਲ

ਮਾਨਸਾ : ਕਿਸਾਨਾਂ ਵੱਲੋਂ ਪਿਛਲੇ ਦਿਨੀਂ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਲਈ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ…

ਮਾਨਸਾ : ਕਿਸਾਨਾਂ ਵੱਲੋਂ ਪਿਛਲੇ ਦਿਨੀਂ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਲਈ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਸਰਕਾਰ ਵੱਲੋਂ 17 ਹਜ਼ਾਰ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਫ਼ਸਲ ਦਾ ਨੁਕਸਾਨ ਹੋਵੇਗਾ ਗਿਰਦਾਵਰੀ ਤੋਂ ਪਹਿਲਾਂ ਉਸ ਨੂੰ 20 ਹਜ਼ਾਰ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ ਪਰ ਪੰਜਾਬ ਸਰਕਾਰ ਨੇ 20 ਹਜ਼ਾਰ ਰੁਪਏ ਦੀ ਬਜਾਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 ਉਨ੍ਹਾਂ ਨੇ ਕਿਹਾ ਕਿ ਪਟਵਾਰੀਆਂ ਦੀ ਘਾਟ ਹੋਣ ਕਾਰਨ ਇਕ ਪਟਵਾਰੀ ਕੋਲ 8 ਤੋਂ 10 ਪਿੰਡ ਹਨ ਜਿਸ ਕਾਰਨ ਗਿਰਦਾਵਰੀ ਕਰਨ ਵਿਚ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਵੱਡੇ ਪੱਧਰ ਤੇ ਖਰਾਬ ਹੋਈ ਹੈ ਪਰ ਪਟਵਾਰੀਆਂ ਦੀ ਘਾਟ ਹੋਣ ਕਾਰਨ ਵੀ ਗਿਰਦਾਵਰੀ ਲੇਟ ਹੋ ਰਹੀ ਹੈ 

Leave a Reply

Your email address will not be published. Required fields are marked *