ਆਪਣੀ ਮੰਗਾਂ ਨੂੰ ਲੈ ਕੇ ਬਰਨਾਲਾ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਨੇ ਕੀਤਾ ਰੋਸ ਮੁਜਾਹਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਿਸਾਨਾਂ ਦੀ ਆਰਥਿਕਤਾ ਦਿਨੋਂ-ਦਿਨ ਮੰਦੀ ਵੱਲ ਜਾ ਰਹੀ ਹੈ। ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਕਦੇ ਕੁਦਰਤੀ ਆਫਤਾਂ ਦੀ ਮਾਰ ਝੱਲਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਿਸਾਨਾਂ ਦੀ ਆਰਥਿਕਤਾ ਦਿਨੋਂ-ਦਿਨ ਮੰਦੀ ਵੱਲ ਜਾ ਰਹੀ ਹੈ। ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਕਦੇ ਕੁਦਰਤੀ ਆਫਤਾਂ ਦੀ ਮਾਰ ਝੱਲਦਾ ਹੈ ਅਤੇ ਕਦੇ ਸਰਕਾਰਾਂ ਦੀਆਂ ਨੀਤੀਆਂ ਦੀ। ਕਿਸਾਨਾਂ ਦਾ ਪੱਖ ਮਜਬੂਤੀ ਨਾਲ ਸਰਕਾਰਾਂ ਸਾਹਮਣੇ ਰੱਖਣ ਲਈ ਕਿਸਾਨ ਜੱਥਬੰਦੀਆਂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀਆਂ ਹਨ। ਇਨ੍ਹਾਂ ਦਿਨੀਂ ਪੰਜਾਬ ਦੇ ਬਰਨਾਲਾ ਜਿਲ੍ਹੇ ਦੇ ਡੀਸੀ ਦਫ਼ਤਰ ਮੂਹਰੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਪੱਕੇ ਤੌਰ ‘ਤੇ ਤਿੰਨ ਰੋਜਾ ਕਿਸਾਨੀ ਮੌਰਚਾ ਆਰੰਭਿਆ ਹੈ। ਇਸ ਧਰਨੇ ਨੁਮਾ ਮੋਰਚੇ ਵਿੱਚ ਲਗਾਤਾਰ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ।

ਕੀ ਕਿਸਾਨਾ ਦੀਆਂ ਮੁੱਖ ਮੰਗਾਂ:-

.. ਕਿਸਾਨਾਂ ਦਾ ਕਰਜਾ ਮੁਆਫ ਕੀਤਾ ਜਾਵੇ।

.. ਪਰਾਲੀ ਸੰਬੰਧੀ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ।

.. ਬਿਜਲੀ ਦਰਾਂ ਵਿੱਚ ਵਾਧਾ ਵਾਪਿਸ ਲਿਆ ਜਾਵੇ।

.. ਸੁੰਡੀ ਨਾਲ ਖਰਾਬ ਕਣਕ ਦੀ ਫ਼ਸਲ ਵਾਲੇ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।

.. ਅਵਾਰਾ ਪਸ਼ੂਆ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ, ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਨੇ ਦੱਸਿਆ ਕਿ, ਉਹ ਲੰਮੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੰਗਾਂ ਦੇ ਬਾਰੇ ਸਰਕਾਰ ਨੂੰ ਮੰਗ-ਪੱਤਰ ਦਿੰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀ ਦੇ ਰਹੀ। ਉਨ੍ਹਾਂ ਕਿਹਾ ਕਿ, ਪਰਾਲੀ ਬੇਸ਼ਕ ਪ੍ਰਦੂਸ਼ਣ ਦਾ ਇੱਕ  ਅਹਿਮ ਕਾਰਨ ਹੈ ਪਰ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਰਕਾਰ ਕੋਲ ਇਸ ਪਰਾਲੀ ਦੇ ਪ੍ਰਬੰਧਨ ਲਈ ਕਾਫੀ ਸਮਾਂ ਹੈ। ਉਨ੍ਹਾਂ ਕਿਹਾ ਕਿ, ਸਰਕਾਰ ਦੁਆਰਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ‘ਤੇ ਪਰਚੇ ਕਰਨ ਦੀ ਬਜਾਏ ਇਸ ਦਾ ਬਦਲਵਾਂ ਹੱਲ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ, ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ। ਕਿਸਾਨਾਂ ਦੇ ਅਵਾਰਾ ਪਸ਼ੂਆਂ ਅਤੇ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਸੁੰਡੀ ਦੀ ਮਾਰ ਹੇਠ ਆਉਣ ਵਾਲੇ ਕਿਸਾਨਾ ਲਈ ਮੁਆਵਜੇ ਦੀ ਮੰਗ ਵੀ ਕੀਤੀ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ, ਇਹ ਧਰਨੇ ਦਾ ਸਮਾਂ ਵੈਸੇ ਤਾਂ ਤਿੰਨ ਦਿਨ ਉਲ਼ੀਕਿਆ ਗਿਆ ਹੈ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀਆ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਨੂੰ ਹੋਰ ਦਿਨਾਂ ਲਈ ਵਧਾਇਆ ਵੀ ਜਾ ਸਕਦਾ ਹੈ। ਜੋਗਿੰਦਰ ਸਿੰਘ ਅਨੁਸਾਰ ਉਹ ਮੰਗ ਕਰਦੇ ਹਨ ਕਿ, ਸਰਕਾਰ ਕਿਸਾਨਾਂ ਦੇ ਕਰਜੇ ਮੁਆਫ਼ ਕਰੇ ਅਤੇ ਪਰਾਲੀ ਸਾੜਨ ਦੌਰਾਨ ਕਿਸਾਨ ‘ਤੇ ਕੀਤੇ ਪਰਚੇ ਰੱਦ ਕੀਤੇ ਜਾਣ। ਇਸ ਮੌਕੇ ਰੂਪ ਸਿੰਘ ਚੰਨਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

 

Leave a Reply

Your email address will not be published. Required fields are marked *