ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇੱਕ ਪਾਸੇ ਜਿੱਥੇ ਬੀਤੇ ਦਿਨੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਕੇ ਦਿਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੀ ਅਨਾਜ ਮੰਡੀ ‘ਚ ਨਰਮੇ ਅਤੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਨਿਰਾਸ਼ ਕਿਸਾਨ ਯੂਨੀਅਨ ਵੱਲੋਂ ਅੱਜ ਬਾਦਲ ਰੋਡ ਨੂੰ ਜਾਮ ਕਰ ਦਿੱਤਾ ਗਿਆ ਅਤੇ ਮੌਜੂਦਾ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਧਰਨਾ ਦੇ ਰਹੇ ਕਿਸਾਨਾਂ ਨੇ ਰੋਡ ਜਾਮ ਕਰਨ ਦਾ ਕਾਰਨ ਦੱਸਦਿਆਂ ਕਿਹਾ ਕਿ, ਪਹਿਲਾਂ ਹੀ ਮੰਡੀਆਂ ਦੇ ਅਧਿਕਾਰੀਆਂ ਵੱਲੋਂ ਨਰਮੇ ਦੀ ਫ਼ਸਲ ਨੂੰ ਨਿੱਜੀ ਵਪਾਰੀਆਂ ਨਾਲੋਂ ਘੱਟ ਭਾਅ ‘ਤੇ ਖਰੀਦਿਆ ਜਾ ਰਿਹਾ ਹੈ, ਜਦੋਂਕਿ ਹੁਣ ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਰੱਖਣ ਦਾ ਕੋਈ ਢੁੱਕਵਾਂ ਪ੍ਰਬੰਧ ਵੀ ਨਹੀਂ ਹੈ। ਕਿਸਾਨਾ ਦਾ ਕਹਿਣਾ ਹੈ ਕਿ , ਮੰਡੀ ਅਧਿਕਾਰੀ, ਸੈਲਰ ਮਾਲਕਾਂ ਨਾਲ ਮਿਲ ਕੇ ਉਨ੍ਹਾਂ ਦੇ ਝੋਨੇ ਦੀ ਫਸਲ ਦੀ ਖਰੀਦ ਲਈ ਪੈਸਿਆਂ ਦੀ ਮੰਗ ਕਰ ਰਹੇ ਹਨ, ਜਿਸ ਚੱਲਦਿਆਂ ਕਿਸਾਨ ਬਠਿੰਡਾ ਬਾਦਲ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।
