Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12 ਐੱਸਡੀਐੱਮ ਦਫਤਰਾਂ ਉਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ ਹੈ, ਉਨ੍ਹਾਂ ਉਪਰ ਦਰਜ ਕੀਤੇ ਗਏ ਮਾਮਲੇ ਜਲਦ ਤੋਂ ਜਲਦ ਵਾਪਸ ਲਏ ਜਾਣ।
ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ
ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫਤਰ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚ ਜ਼ਬਰਦਸਤ ਬਹਿਸ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਖੁਦ ਹੀ ਪਾਸੇ ਹਟਾਲ ਦਿੱਤੀ ਅਤੇ ਇੱਕ ਕਿਸਾਨ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ। ਇਸ ਦੌਰਾਨ ਉਥੇ ਮਾਹੌਲ ਤਣਾਅਪੂਰਨ ਹੋ ਗਿਆ।


