ਅੰਮ੍ਰਿਤਸਰ ‘ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਕਈ ਟ੍ਰੇਨਾਂ ਪ੍ਰਭਾਵਿਤ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ…

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੇਵੀਦਾਸ ਪੁਰਾ ਰੇਲਵੇ ਫਾਟਕ ਤੋਂ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ ਹੈ।

ਕਿਸਾਨਾਂ ਵੱਲੋਂ ਰੇਲ ਗੱਡੀ ਰੋਕਣ ਲਈ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਾਰਨ ਰੇਲਵੇ ਟਰੈਕ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਨਵੀਂ ਦਿੱਲੀ ਸ਼ਤਾਬਦੀ, ਸ਼ਾਨੇ ਪੰਜਾਬ, ਨਾਂਦੇੜ ਅੰਮ੍ਰਿਤਸਰ ਸੁਪਰਫਾਸਟ ਐਕਸਪ੍ਰੈਸ, ਪੱਛਮ ਐਕਸਪ੍ਰੈਸ, ਗੋਲਡਨ ਟੈਂਪਲ ਮੇਲ, ਸੱਚਖੰਡ ਐਕਸਪ੍ਰੈਸ ਸਮੇਤ ਕਈ ਟਰੇਨਾਂ ਉਨ੍ਹਾਂ ਦੇ ਵਿਰੋਧ ਕਾਰਨ ਪ੍ਰਭਾਵਿਤ ਹੋਣਗੀਆਂ। 

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾਲ ਸੂਬੇ ਦੇ ਲੋਕ ਖੱਜਲ ਖੁਆਰ ਹੁੰਦੇ ਹਨ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਸਾਨੂੰ ਰੇਲ ਰੋਕੋ ਧਰਨੇ ਲਗਾਉਣੇ ਪੈ ਰਹੇ ਹਨ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ੍ਹ ਪੂਰੇ ਪੰਜਾਬ ’ਚ ਇੱਕ ਵਜੇ ਮੌਕੇ ਦੀ ਪੰਜਾਬ ਸਰਕਾਰ ਤੋਂ ਦੁਖੀ ਹੋ ਕੇ ਰੇਲਾਂ ਨੂੰ ਜਾਮ ਕੀਤਾ ਜਾਵੇਗਾ। ਜਿਸ ਦਾ ਮੁੱਖ ਕਾਰਨ ਗੁਰਦਾਸਪੁਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾਣਾ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜ਼ਮੀਨ ਦੇ ਬਦਲੇ ਯੋਗ ਮੁਆਵਜਾ ਦੇਣ ਦੀ ਗੱਲ ਆਖੀ ਗਈ ਸੀ ਪਰ ਹੁਣ ਕਿਸਾਨਾਂ ਨਾਲ ਜ਼ਬਰ ਨਾਲ ਕਿਸਾਨਾਂ ਤੋਂ ਜ਼ਮੀਨਾ ਖੋਹੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਹੁਣ ਅੰਮ੍ਰਿਤਸਰ ’ਚ ਵੀ ਇਸੇ ਤਰ੍ਹਾਂ ਹੀ ਕਿਸਾਨਾਂ ਨਾਲ ਜ਼ਬਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *