Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਜਾਮ

Punjab Farmers News: ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ…

Punjab Farmers News: ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ ਹੈ। ਇਸ ਅੰਦੋਲਨ ਦਾ ਅੱਜ ਆਖਰੀ ਦਿਨ ਹੈ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ । 

ਇਹ ਮਾਰਗ ਰਹਿਣਗੇ ਬੰਦ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਅੱਜ 30 ਸਤੰਬਰ ਨੂੰ 10 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਦੀਆਂ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਹਰੀਕੇ ਹੈੱਡ, ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਲੁਧਿਆਣਾ, ਬਠਿੰਡਾ, ਰੋਪੜ-ਚੰਡੀਗੜ੍ਹ, ਖੂਹੀਆਂ ਸਰਵਰ-ਗੰਗਾਨਗਰ ਮੁੱਖ ਸੜਕਾਂ ਉਤੇ ਧਰਨਾ ਲਗਾ ਕੇ ਜਾਮ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨੇਗੀ ਤਾਂ ਰਾਹ ਖੋਲ੍ਹੇ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਕਰਕੇ ਹੋਏ ਨੁਕਸਾਨ ਦਾ ਵਾਜਿਬ ਮੁਆਵਜ਼ਾ, ਪੂਰਨ ਤਰੀਕੇ ਨਾਲ ਕਰਜ਼ਾ ਮੁਆਫ਼ੀ, ਨਸ਼ੇ ਦਾ ਖ਼ਾਤਮੇ ਦੀ ਮੰਗ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *