ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿੱਥੇ ਇਕ ਪਾਸੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋਕੇ ਮੌਤ ਦੇ ਮੁੰਹ ਚ ਜਾ ਰਹੇ ਹਨ ਉੱਥੇ ਹੀ ਕਿਸਾਨ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਜਗਰਾਓ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਕਿਸਾਨ ਜਸਪਾਲ ਸਿੰਘ ਦੀ ਕਰਜੇ ਦਾ ਨੋਟਿਸ ਆਇਆ ਸੀ। ਜਿਸਨੂੰ ਦੇਖ ਕੇ ਉਸਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਸਪਾਲ ਸਿੰਘ ਕੋਲ 13 ਲੱਖ ਰੁਪਏ ਦੇ ਕਰਜੇ ਦਾ ਨੋਟਿਸ ਆਇਆ ਸੀ। ਫਿਲਹਾਲ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

