ਨਸ਼ੇੜੀ ਪਿਤਾ ਨੇ ਪੈਸੇ ਦੇ ਲੈਣ-ਦੇਣ ਨੂੰ ਲੈਕੇ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਨਾਲ ਹੀ ਨਸ਼ੇ ਦੇ ਕਾਰਨ ਹੀ ਕਈ ਵੱਡੀ ਵਾਰਦਾਤ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਨਾਲ ਹੀ ਨਸ਼ੇ ਦੇ ਕਾਰਨ ਹੀ ਕਈ ਵੱਡੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ। ਨਸ਼ੇ ਨੇ ਕਈ ਰਿਸ਼ਤਿਆ ਨੂੰ ਵੀ ਤਬਾਹ ਕਰਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਹਾਲਤ ਵਿੱਚ ਪਿਉ ਪੁੱਤ ਦੇ ਰਿਸ਼ਤੇ ਤਾਰ ਤਾਰ ਹੋ ਗਏ। ਮਿਲੀ

murder

ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਦਿਹਾਤੀ ਭਿੰਗੀ ਸੈਦਾਂ ਵਿਖੇ ਇਕ ਨਸ਼ੇੜੀ ਪਿਤਾ ਵੱਲੋਂ ਆਪਣੇ ਹੀ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 83 ਸਾਲਾ ਦਾ ਅਨੂਪ ਸਿੰਘ ਚੌਕੀਦਾਰ ਦੀ ਨੌਕਰੀ ਕਰਦਾ ਸੀ ਤੇ ਨਸ਼ੇ ਦਾ ਆਦੀ ਹੋਇਆ ਪਇਆ ਸੀ।

murder

ਇਸ ਮਾਮਲੇ ਤੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਦੇ ਕਾਰਨ ਹਮੇਸ਼ਾ ਹੀ ਪਿਉ ਪੁੱਤ ਵਿੱਚ ਲੜਾਈ ਹੁੰਦੀ ਰਹਿੰਦੀ ਸੀ। ਇਸ ਵਾਰ ਉਹਨਾਂ ਦੋਹਾਂ ਵਿੱਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਝਗੜਾ ਹੋ ਗਿਆ ਸੀ ਇਸ ਝਗੜੇ ਦੇ ਕਾਰਨ ਪਿਉ ਨੇ ਗੁੱਸੇ ਵਿੱਚ ਆਪਣੇ ਪੁੱਤ ਦੇ ਸਿਰ ‘ਚ ਦਾਤਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *