ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿਤਾ ਨੇ ਆਪਣੇ ਜਵਾਨ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਿਸ ਕਾਰਨ ਉਸਦੇ ਪਿਤਾ ਨੇ ਪਰੇਸ਼ਾਨ ਹੋਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਪਿਤਾ ਨੇ ਪਹਿਲਾ ਆਪਣੇ ਬੇਟੇ ਨੂੰ ਬੂਰੀ ਤਰ੍ਹਾਂ ਕੁ੍ੱਟਿਆ ਉਸ ਤੋਂ ਬਾਅਦ ਜਦੋ ਨੌਜਵਾਨ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਤਾਂ ਪਿਤਾ ਨੇ ਆਪਣੇ ਬੇਟੇ ਦਾ ਗਲਾ ਵੱਢ ਦਿੱਤਾ। ਇਸ ਮਾਮਲੇ ਤੇ ਪੁਲਿਸ ਨੂੰ ਕੋਈ ਸ਼ੱਕ ਨਾ ਹੋਵੇ ਇਸ ਲਈ ਆਰੋਪੀ ਨੇ ਆਪਣੇ ਬੇੇਟੇ ਦੀ ਲਾਸ਼ ਨੂੰ ਗੱਡੀ ਵਿੱਚ ਰੱਖ ਕੇ ਕਿਤੇ ਛੱਡ ਆਇਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

