ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ’ਚ ਮਹਿਲਾ ਡਾਕਟਰ ਦੇ ਨਾਲ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਦਾ ਪੁਲਿਸ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਹੈ।
ਦਸ ਦਈਏ ਕਿ ਇਸ ਐਨਕਾਉਂਟਰ ਤੋਂ ਬਾਅਦ ਹੈਦਰਾਬਾਦ ਚ ਲੋਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ। ਨਾਲ ਹੀ ਹਰ ਕੋਈ ਕਹਿ ਰਿਹਾ ਹੈ ਕਿ ਆਖਿਰਕਾਰ ਮਹਿਲਾ ਡਾਕਟਰ ਨੂੰ ਇਨਸਾਫ ਮਿਲ ਗਿਆ। ਉੱਥੇ ਹੀ ਮਹਿਲਾ ਡਾਕਟਰ ਦੇ ਪਿਤਾ ਦਾ ਵੀ ਐਨਕਾਉਂਟਰ ਤੇ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਨੇ ਕਿਹਾ ਕਿ ਹੁਣ ਉਹਨਾਂ ਦੀ ਧੀ ਦੀ ਆਤਮਾ ਨੂੰ ਸ਼ਾਤੀ ਮਿਲੇਗੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਧੀ ਨੂੰ ਦੁਨੀਆ ਤੋਂ ਗਏ ਹੋਏ ਕਰੀਬ 10 ਦਿਨ ਹੋ ਗਏ ਹਨ ਇਹਨਾਂ 10 ਦਿਨਾਂ ਤੋਂ ਬਾਅਦ ਉਹਨਾਂ ਦੀ ਧੀ ਨੂੰ ਇਨਸਾਫ ਮਿਲ ਗਿਆ ਹੈ।
ਜਿਸ ਲਈ ਮੇੰ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਦਾ ਧੰਨਵਾਦ ਕਰਦਾ ਹਾਂ। ਇਸ ਐਨਕਾਉਂਟਰ ਤੋਂ ਬਾਅਦ ਉਹਨਾਂ ਦੀ ਧੀ ਨੂੰ ਹੁਣ ਸ਼ਾਂਤੀ ਮਿਲ ਗਈ ਹੋਵੇਗੀ।


