ਫਾਜ਼ਿਲਕਾ: ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ ਅਫੀਮ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਇੱਕ ਕਿੱਲੋ ਅਫੀਮ ਵੀ ਬਰਾਮਦ ਹੋਈ ਹੈ। ਪੁਲਿਸ ਦੇ ਮੁਤਾਬਕ ਫੜੇ ਗਏ ਦੋਸ਼ੀ ਉੱਤੇ 2007 ਵਿਚ ਵੀ ਅਫ਼ੀਮ ਦਾ ਪਰਚਾ ਦਰਜ ਹੈ
Also Read: ਹੁਣ ਸ਼ਰਾਬ ਪੀਣ ‘ਤੇ ਨਹੀਂ ਹੋਵੇਗੀ ਜੇਲ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾ
ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਇੰਚਾਰਜ ਨਵਦੀਪ ਸਿੰਘ ਭੱਟੀ ਦਾ ਕਹਿਣਾ ਹੈ ਕਿ ਗੁਪਤ ਸੂਚਨਾ ਦੇ ਆਧਾਰ ਤੇ ਉਨ੍ਹਾਂ ਵੱਲੋਂ ਉਕਤ ਦੋਸ਼ੀ ਨੂੰ ਇੱਕ ਕਿਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਗਿਆ ਜਿਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਿਲ ਕਰ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਅਫ਼ੀਮ ਦਾ ਕਾਰੋਬਾਰ ਕਦੋਂ ਤੋਂ ਕਰ ਰਿਹਾ ਹੈ ਤੇ ਕਿਥੇ ਸਪਲਾਈ ਕਰਦਾ ਹੈ।
Also Read: ਰੂਸ-ਯੂਕਰੇਨ ਜੰਗ: ਗੋਮੇਲ ‘ਚ ਰੂਸ ਤੇ ਯੂਕਰੇਨ ਵਿਚਾਲੇ ਸ਼ੁਰੂ ਹੋਣ ਵਾਲੀ ਹੈ ਗੱਲਬਾਤ



