ਖੁੰਖਾਰ ਗੈਂਗਸਟਰਾਂ ਦੇ ਨਾਲ ਸੰਬੰਧ ਰੱਖਣ ਵਾਲੀ ਮਹਿਲਾ ASI ਨੂੰ ਕੀਤਾ ਗਿਆ ਹੈਰੋਇਨ ਨਾਲ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਏਐਸਆਈ ਨੂੰ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਏਐਸਆਈ ਨੂੰ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਹਿਲਾ ਏਐਸਆਈ ਰੇਨੂ ਬਾਲਾ ਪਟਿਆਲਾ ਦੇ ਅਰਬਨ ਅਸਟੇਟ ਚ ਤੈਨਾਤ ਹੈ ਜਿਸਨੂੰ ਪੱਟੀ ਪੁਲਿਸ ਦੇ ਨਾਟਕੋਟਿਕਸ ਵੱਲੋਂ 50 ਗ੍ਰਾਮ ਹੈਰੋਇਨ ਤੇ ਤੱਕੜੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ASi

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਏਐਸਆਈ ਨੂੰ ਉਸਦੇ ਘਰ ਤੋਂ ਅਤੇ ਉਸਦੇ ਸਾਥੀ  ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਏਐਸਆਈ ਦੇ ਗੈਂਗਸਟਰਾਂ ਦੇ ਨਾਲ ਵੀ ਸੰਬੰਧ ਹਨ। ਜਿਹਨਾਂ ਰਾਹੀ ਇਹ ਨਸ਼ੇ ਦੇ ਇਸ ਕਾਰੋਬਾਰ ਨੂੰ ਕਰ ਰਹੀ ਹੈ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਨੇ ਮਹਿਲਾ ਏਐਸਆਈ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *