ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਕਸਬਾ ਘੱਲਖੁਰਦ ਵਿੱਚ ਪੈਸਿਆਂ ਦੇ ਆਪਸੀ ਲੈਣ-ਦੇਣ ਨੂੰ ਲੈ ਕੇ ਇੱਕ ਭਿਆਨਕ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਨੌਜਵਾਨ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਮਾਮੂਲੀ ਤਕਰਾਰ ਨੇ ਭਿਆਨਕ ਰੂਪ ਧਾਰ ਲਿਆ।
ਨਾਨਕੇ ਪਿੰਡ ਰਹਿ ਰਿਹਾ ਸੀ ਨੌਜਵਾਨ
ਮ੍ਰਿਤਕ ਹਰਦੀਪ ਸਿੰਘ ਮੂਲ ਰੂਪ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੋਪਾਰਾਏ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਫ਼ਿਰੋਜ਼ਸ਼ਾਹ ਸਥਿਤ ਆਪਣੇ ਨਾਨਕੇ ਪਿੰਡ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪੈਸਿਆਂ ਦੇ ਪੁਰਾਣੇ ਲੈਣ-ਦੇਣ ਕਾਰਨ ਉਸ ਦਾ ਕੁਝ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ, ਜਿਸ ਵਜੋਂ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।
ਪੁਲਿਸ ਕਰ ਰਹੀ ਕਾਰਵਾਈ
ਘਟਨਾ ਤੋਂ ਤੁਰੰਤ ਬਾਅਦ ਹਰਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਹੈ ਕਿ ਹਰਦੀਪ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਤੇਜ਼ੀ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਗਊ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, ਕੈਂਟਰ ਸਵਾਰ 4 ਤਸਕਰ ਕਾਬੂ, 16 ਗਾਵਾਂ ਬਰਾਮਦ



