Fazilka Encounter:
ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ (Fazilka Encounter ) ਮਿਲੀ ਜਦੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਸਿੱਧੀ ਮੁੱਠਭੇੜ ਤੋਂ ਬਾਅਦ ਇੱਕ ਖ਼ਤਰਨਾਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ।
ਅਰਨੀਵਾਲਾ ਨੇੜੇ ਹੋਈ ਗੋਲੀਬਾਰੀ
ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਅਰਨੀਵਾਲਾ ਇਲਾਕੇ ਦੇ ਨਜ਼ਦੀਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਲੋੜੀਂਦਾ ਅਪਰਾਧੀ ਇਲਾਕੇ ਵਿੱਚ ਮੌਜੂਦ ਹੈ। ਜਦੋਂ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਮੁਲਜ਼ਮ ਨੇ ਬਚਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਗੈਂਗਸਟਰ ਪ੍ਰੀਤਪਾਲ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਕਾਬੂ ਕਰ ਲਿਆ ਗਿਆ।
Fazilka Encounter, ਕਤਲ ਕੇਸ ਵਿੱਚ ਲੰਮੇ ਸਮੇਂ ਤੋਂ ਸੀ ਫਰਾਰ-
ਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਪ੍ਰੀਤਪਾਲ ਸਿੰਘ ਇੱਕ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਦੀਆਂ ਅੱਖਾਂ ਵਿੱਚ ਧੂੜ ਪਾ ਕੇ ਫਰਾਰ ਚੱਲ ਰਿਹਾ ਸੀ। ਪੁਲਿਸ ਵੱਲੋਂ ਇਸ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰੀਤਪਾਲ ਦੀ ਗ੍ਰਿਫਤਾਰੀ ਨਾਲ ਕਈ ਵੱਡੇ ਮਾਮਲਿਆਂ ਦੀਆਂ ਪਰਤਾਂ ਖੁੱਲ੍ਹਣ ਦੀ ਉਮੀਦ ਹੈ।
ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ
ਮੁਠਭੇੜ ਦੌਰਾਨ ਜ਼ਖਮੀ ਹੋਏ ਗੈਂਗਸਟਰ ਨੂੰ ਤੁਰੰਤ ਕਾਬੂ ਕਰਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਭਾਰੀ ਪੁਲਿਸ ਸੁਰੱਖਿਆ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਨੂੰ ਪਨਾਹ ਦੇਣ ਵਿੱਚ ਹੋਰ ਕੌਣ-ਕੌਣ ਸ਼ਾਮਲ ਸਨ।



