ਚੰਡੀਗੜ੍ਹ : ASI ਸੁਖਚੈਨ ਸਿੰਘ ‘ਤੇ ਗੋਲੀ ਚਲਾਉਣ ਵਾਲੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਿਸ ਰੋਡ ‘ਤੇ ASI ਨੂੰ ਗੋਲੀ ਮਾਰੀ ਗਈ ਸੀ, ਉਸੇ ਰੂਟ ‘ਤੇ ਹੀ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਸਾਹਮੋ-ਸਾਹਮਣੇ ਫਾਇਰਿੰਗ ਹੋਈ।
ਘਟਨਾ ਤੋਂ ਤੁਰੰਤ ਬਾਅਦ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਰਸਤੇ ਸੀਲ ਕਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਦੋਸ਼ੀ ਭੱਜ ਨਾ ਸਕੇ। ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਰਹੇ ਹਨ। ਪੁਲਿਸ ਅਧਿਕਾਰੀਆਂ ਦੇ ਆਉਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਘਟਨਾ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



