ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।
Also Read: ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ
ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਜਦ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਤੈਨਾਤ ਸਨ ਤਾਂ ਉਸ ਦੌਰਾਨ ਜੇਲ੍ਹ ਅੰਦਰੋਂ ਕੁਝ ਨਸ਼ੀਲੇ ਪਦਾਰਥ ਮੋਬਾਈਲ ਆਦਿ ਨਾਜਾਇਜ਼ ਸਾਮਾਨ ਬਰਾਮਦ ਹੋਇਆ ਸੀ ਜੋ ਕਿ ਗ਼ੈਰਕਾਨੂੰਨੀ ਸੀ ਪਰ ਦੋਨਾਂ ਅਧਿਕਾਰੀਆਂ ਵੱਲੋਂ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਕੇ ਮਾਮਲਿਆਂ ਨੂੰ ਰਫਾ ਦਫਾ ਕੀਤਾ ਗਿਆ, ਕਰੀਬ ਗਿਆਰਾਂ ਸਾਲ ਬਾਅਦ ਹੁਣ ਇਨ੍ਹਾਂ ਮਾਮਲਿਆਂ ਨੂੰ ਦੁਬਾਰਾ ਖੋਲ੍ਹ ਕੇ ਇਕ ਐੱਫਆਈਆਰ ਦਰਜ ਕੀਤਾ ਗਿਆ ਹੈ ।
Also Read: ਅਮਰੀਕਾ ਹੁਣ ਤੱਕ 1.3 ਕਰੋੜ ਬੱਚੇ ਹੋਏ ਕੋਰੋਨਾ ਪਾਜ਼ੇਟਿਵ, ਪਿਛਲੇ ਚਾਰ ਹਫ਼ਤਿਆਂ ‘ਚ ਤੇਜ਼ੀ ਨਾਲ ਵਧਿਆ ਅੰਕੜਾ
ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹੁਣ ਦੋਨਾਂ ਸਾਬਕਾ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਪੜਤਾਲ ਤੋਂ ਬਾਅਦ ਦੋਨਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ। ਜੇਲ੍ਹ ਦੇ ਸਾਬਕਾ ਡੀਆਈਜੀ ਲਖਵਿੰਦਰ ਸਿੰਘ ਜਾਖੜ ਪਹਿਲਾਂ ਵੀ ਕਈ ਵਾਰ ਸੁਰਖੀਆਂ ਵਿਚ ਰਹੇ ਹਨ। ਜਦੋਂ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਖੇਤੀ ਕਾਨੂੰਨੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡੀਆਈਜੀ ਜੇਲ੍ਹਾਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।


