ਆਖਿਰ…ਸੰਜੇ ਸਿੰਘ ਨੂੰ ਮਿਲੀ ਜ਼ਮਾਨਤ, ਸੀਐਮ ਮਾਨ ਬੋਲੇ-ਸੱਚ ਦੀ ਹਮੇਸ਼ਾ ਜਿੱਤ ਹੁੰਦੀ…

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ…

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੇ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਸੰਜੇ ਸਿੰਘ ਨੂੰ ਜ਼ਮਾਨਤ ਉਤੇ ਈਡੀ ਨੇ ਵੀ ਕੋਈ ਇਤਰਾਜ਼ ਨਹੀਂ ਪ੍ਰਗਟਾਇਆ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। 
ਉਧਰ, ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਕਦੇ ਵੀ ਮਰਦਾ ਨਹੀਂ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ।”
ਦੱਸ ਦੇਈਏ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸੰਸਦ ਮੈਂਬਰ ਦੀ ਜ਼ਮਾਨਤ ਪਟੀਸ਼ਨ ਉਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ਉਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

Leave a Reply

Your email address will not be published. Required fields are marked *