ਜਾਣੋ ਆਪਣੇ ਸ਼ਹਿਰ ਵਿਚ ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ

ਨਵੀਂ ਦਿੱਲੀ: ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਵੀ ਰਾਹਤ ਜਾਰੀ ਹੈ। ਤੇਲ ਦੀਆਂ ਕੀਮਤਾਂ ਵਿਚ ਅੱਜ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।…

ਨਵੀਂ ਦਿੱਲੀ: ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਵੀ ਰਾਹਤ ਜਾਰੀ ਹੈ। ਤੇਲ ਦੀਆਂ ਕੀਮਤਾਂ ਵਿਚ ਅੱਜ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਤਿੰਨ ਹਫਤਿਆਂ ਤੋਂ ਲਗਾਤਾਰ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹੋਈਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਵਿਚ ਇਕ ਲਿਟਰ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਬਣੀ ਹੋਈ ਹੈ। ਯਾਦ ਰਹੇ ਕਿ ਦੀਵਾਲੀ ‘ਤੇ ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਨਾਲ ਐਕਸਾਈਜ਼ ਡਿਊਟੀ (Excise duty) ਵਿਚ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਜ਼ਿਆਦਾਤਰ ਸੂਬਿਆਂ ਨੇ ਆਪਣੇ ਇਥੇ ਵੈਟ (VAT) ਘੱਟ ਕਰ ਦਿੱਤਾ ਸੀ।

ਦਿੱਲੀ ਤੋਂ ਇਲਾਵਾ, ਮੁੰਬਈ, ਚੇਨਈ, ਕੋਲਕਾਤਾ ਸਮੇਤ ਸਾਰੇ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ਵਿਚ ਵੀਰਵਾਰ ਨੂੰ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲਿਟਰ ਦੀ ਦਰ ‘ਤੇ ਵਿਕ ਰਿਹਾ ਹੈ। ਚੇਨਈ ਵਿਚ ਇਕ ਲਿਟਰ ਪੈਟਰੋਲ ਦੀ ਕੀਮਤ 101.40 ਰੁਪਏ ਅਤੇ 91.43 ਰੁਪਏ ਵਿਚ ਡੀਜ਼ਲ ਦੀ ਵਿਕਰੀ ਹੋ ਰਹੀ ਹੈ। ਉਥੇ ਹੀ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੀ ਗੱਲ ਕਰੀਏ ਤਾਂ ਇਥੇ 104.67 ਰੁਪਏ ਪੈਟਰੋਲ ਅਤੇ 89.79 ਰੁਪਏ ਡੀਜ਼ਲ ਦੇ ਰੇਟ ਹਨ।

ਕੋਰੋਨਾ ਕਾਲ ਦੀ ਸ਼ੁਰੂਆਤ ਤੋਂ ਬਾਅਦ ਤੋਂ ਹੀ ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਵੱਧਣ ਲੱਗੀਆਂ ਸਨ। ਉਥੇ ਹੀ ਇਸ ਸਾਲ ਤੇਲ ਦੀਆਂ ਕੀਮਤਾਂ ਵਿਚ ਕਾਫੀ ਉਛਾਲ ਦਰਜ ਕੀਤਾ ਗਿਆ ਸੀ। ਹਾਲਾਂਕਿ ਮੋਦੀ ਸਰਕਾਰ ਨੇ ਦੀਵਾਲੀ ‘ਤੇ ਜਨਤਾ ਨੂੰ ਰਾਹਤ ਦਿੰਦੇ ਹੋਏ ਪੈਟਰੋਲ ‘ਤੇ ਪੰਜ ਅਤੇ ਡੀਜ਼ਲ ‘ਤੇ 10 ਰੁਪਏ ਦੀ ਐਕਸਾਈਜ਼ ਡਿਊਟੀ ਵਿਚ ਕਟੌਤੀ ਕਰ ਦਿੱਤੀ ਸੀ। ਇਸ ਤੋਂ ਬਾਅਦ 20 ਤੋਂ ਜ਼ਿਆਦਾ ਸੂਬਿਆਂ ਨੇ ਆਪਣੇ ਇਥੇ ਵੈਟ ਨੂੰ ਘੱਟ ਕਰ ਦਿੱਤਾ ਸੀ। ਸ਼ੁਰੂਆਤੀ ਸਮੇਂ ਵਿਚ ਯੂ.ਪੀ., ਤ੍ਰਿਪੁਰਾ, ਬਿਹਾਰ, ਮੱਧ ਪ੍ਰਦੇਸ਼ ਵਰਗੇ ਐੱਨ.ਡੀ.ਏ. ਸ਼ਾਸਤ ਸੂਬਿਆਂ ਨੇ ਵੈਟ ਘਟਾਇਆ ਸੀ, ਪਰ ਬਾਅਦ ਵਿਚ ਪੰਜਾਬ, ਰਾਜਸਥਾਨ, ਛੱਤੀਸਗੜ੍ਹ ਵਰਗੇ ਕਾਂਗਰਸ ਸ਼ਾਸਤ ਸੂਬਿਆਂ ਨੇ ਵੀ ਤੇਲ ‘ਤੇ ਲੱਗਣ ਵਾਲੇ ਵੈਟ ਨੂੰ ਘੱਟ ਕਰ ਦਿੱਤਾ।

ਇਸ ਦੌਰਾਨ ਪੈਟਰੋਲੀਅਮ ਮੰਤਰਾਲਾ ਨੇ ਜੁੜੇ ਅਹਿਮ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ‘ਤੇ ਲਗਾਮ ਲਗਾਉਣ ਲਈ ਭਾਰਤ ਆਪਣੇ ਰਣਨੀਤਕ ਪੈਟਰੋਲੀਅਮ ਭੰਡਾਰ (ਸਟ੍ਰੈਟੇਜਿਕ ਪੈਟਰੋਲੀਅਮ ਰਿਜ਼ਰਵ) ਤੋਂ 50 ਲੱਖ ਬੈਰਲ ਕੱਚਾ ਤੇਲ ਰਿਲੀਜ਼ ਕਰਨ ਲਈ ਤਿਆਰ ਹੋ ਗਿਆ ਹੈ।ਰਣਨੀਤਕ ਭੰਡਾਰ ਤੋਂ ਕੱਚੇ ਤੇਲ ਦੀ ਇਹ ਨਿਕਾਸੀ ਅਮਰੀਕਾ, ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਕੱਚੇ ਤੇਲ ਦੇ ਵੱਡੇ ਉਪਭੋਗਤਾ ਦੇਸ਼ਾਂ ਦੇ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਵੇਗੀ। ਇਹ ਸਾਰੇ ਦੇਸ਼ ਲਗਭਗ ਇਕ ਹੀ ਸਮੇਂ ‘ਤੇ ਆਪਣੇ ਭੰਡਾਰਾਂ ਤੋਂ ਕੱਚੇ ਤੇਲ ਦੀ ਨਿਕਾਸੀ ਕਰ ਸਕਦੇ ਹਨ। ਇਸ ਤੋਂ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਪੈਟਰੋਲ-ਡੀਜ਼ਲ ਦੇ ਰੇਟ ਹੋਰ ਘੱਟ ਹੋ ਸਕਦੇ ਹਨ।

Leave a Reply

Your email address will not be published. Required fields are marked *