ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਸਿੰਗਰ ਤੇ ਰੈਪਰ ਹਨੀ ਸਿੰਘ ਦੇ ਖਿਲਾਫ ਮੱਖਣਾ ਗਾਣੇ ਨੂੰ ਲੈਕੇ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੁਹਾਲੀ ਦੇ ਮਟੌਰ ਥਾਣੇ ਚ ਐੱਫਆਈਆਰ ਦਰਜ ਕੀਤੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਨੀ ਸਿੰਘ ਦੇ ਨਾਲ ਨਾਲ ਟੀ-ਸੀਰੀਜ਼ ਦੇ MD ਭੂਸ਼ਣ ਕੁਮਾਰ ਵੀ ਐੱਫਆਈਆਰ ਦਰਜ ਕੀਤੀ ਗਈ ਹੈ।
ਦੱਸਣਯੋਗ ਗੱਲ ਹੈ ਕਿ ਹਨੀ ਸਿੰਘ ਤੇ ਗਾਣੇ ਚ ਮਹਿਲਾਵਾਂ ਲਈ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਹਨ ਜਿਸ ਕਾਰਨ ਉਹਨਾਂ ਦੇ ਖਿਲਾਫ ਕਿਸੇ ਨੂੰ ਬਦਨਾਮ ਕਰਨ ਦੀਆਂ ਧਾਰਾਵਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਇਹ ਮਾਮਲਾ ਚੁੱਕਿਆ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੱਲੋਂ ਹਨੀ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤਾ ਗਿਆ ।

