SAD ਪ੍ਰਧਾਨ ਸੁਖਬੀਰ ਬਾਦਲ ਤੇ ਹੋਇਆ ਮਾਮਲਾ ਦਰਜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਓਹਨਾ ਦੇ ਨਾਲ ਕੁਝ ਹੋਰ ਲੋਕਾਂ ਤੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਓਹਨਾ ਦੇ ਨਾਲ ਕੁਝ ਹੋਰ ਲੋਕਾਂ ਤੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਕਾਂਗਰਸ ਤੇ ਅਕਾਲੀਆਂ ਦੇ ਸਮਰਥਕਾਂ ਵਿਚ ਹੋਈ ਝੜੱਪ ਦੇ ਕਰਨ ਹੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ।

sukhbir badal

ਦੱਸਣਯੋਗ ਗੱਲ ਹੈ ਕਿ ਪੰਚਾਇਤ ਚੋਣਾਂ ਦੌਰਾਨ ਪਾਰਟੀਆਂ ਦੇ ਸਮਰਥਕਾਂ ਦੌਰਾਨ ਕਾਫੀ ਮੁੱਠਭੇੜ ਹੋਈ। ਇਸ ਦੌਰਾਨ ਕਈ ਥਾਵਾਂ ਤੇ ਮੁੱਠਭੇੜ ਦੇ ਨਾਲ ਗੋਲੀਆਂ ਵੀ ਚਲਿਆ ਤੇ ਇੱਟ ਪੱਥਰ ਵੀ ਚਲੇ ਜਿਸ ਕਰਨ ਕਈ ਲੋਕ ਇਸ ਝੜੱਪ ਚ ਜਖਮੀ ਵੀ ਹੋਏ। ਇਸ ਤਰ੍ਹਾਂ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੀ ਸੁਖਬੀਰ ਬਾਦਲ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।

ਦੂਜੇ ਪਾਸੇ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਓਹਨਾ ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਓਹਨਾ ਨੇ ਇਹ ਵੀ ਕਿਹਾ ਕਿ ਕਾਂਗਰਸ ਸਮਰਥਕਾਂ ਨੇ ਹੀ ਪੁਲਿਸ ਦੇ ਸਹਿਯੋਗ ਨਾਲ ਹੀ ਗੁੰਡਾਗਰਦੀ ਕੀਤੀ ਤੇ ਅਕਾਲੀਆਂ ਤੇ ਵੀ ਹਮਲਾ ਕੀਤਾ।

Leave a Reply

Your email address will not be published. Required fields are marked *