ਸਿੰਘੂ ਸਰਹੱਦ ‘ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖਿਲਾਫ FIR ਦਰਜ

ਨਵੀਂ ਦਿੱਲੀ- ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਨੌਜਵਾਨ ਦਾ ਕਤਲ ਕਰ ਲਾਸ਼ ਬੈਰੀਕੇਡ ਨਾਲ ਲਟਕਾ…

ਨਵੀਂ ਦਿੱਲੀ- ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਨੌਜਵਾਨ ਦਾ ਕਤਲ ਕਰ ਲਾਸ਼ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ’ਚ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰ ਲਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਕਿਸਾਨ ਮੋਰਚੇ ਦੇ ਆਗੂਆਂ ਵਲੋਂ ਇਹ ਬੈਠਕ 12 ਵਜੇ ਬੁਲਾਈ ਗਈ ਹੈ। 

Also Read: BSF ਦਾ ਦਾਇਰਾ ਵਧਾਉਣ ’ਤੇ ਸ੍ਰੀ ਅਕਾਲ ਤਖਤ ਜਥੇਦਾਰ ਨੇ ਦਿੱਤਾ ਇਹ ਬਿਆਨ

ਦੱਸਣਯੋਗ ਹੈ ਕਿ ਕਿਸਾਨੀ ਮੰਚ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਥੇ ਹੀ ਨੌਜਵਾਨ ਦੇ ਕਤਲ ਦਾ ਇਲਜ਼ਾਮ ਨਿਹੰਗਾਂ ’ਤੇ ਲੱਗ ਰਿਹਾ ਹੈ। ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂਪੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।

Also Read: WhatsApp ਤੋਂ ਹੁਣ ਲੀਕ ਨਹੀਂ ਹੋਣਗੀਆਂ ਫੋਟੋਆਂ ਅਤੇ ਵੀਡਿਓਜ਼, ਜਾਰੀ ਹੋਇਆ ਨਵਾਂ ਫੀਚਰ

Leave a Reply

Your email address will not be published. Required fields are marked *