ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਹਲਕਾ ਪਾਇਲ ‘ਚ ਫ਼ਾਇਰ ਬ੍ਰਿਗੇਡ ਦੀ ਗੱਡੀ ਨਾ ਹੋਣ ਦੇ ਚਲਦਿਆਂ ਆਸ-ਪਾਸ ਦੇ ਪਿੰਡਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਲਾਕੇ ਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮਾਂ ਤੋਂ ਫ਼ਾਇਰਬਰਿਗੇਡ ਦੀ ਮੰਗ ਸਰਕਾਰ ਕੋਲੋ ਕੀਤੀ ਜਾ ਰਹੀ ਸੀ , ਜਿਹਨੂੰ ਵੇਖਦੇ ਹੋਏ ਪਾਇਲ ਹਲਕੇ ਦੇ ਪਿੰਡ ਗੋਬਿੰਦਪੁਰਾ ਨਿਵਾਸੀਆਂ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇੱਕ ਫ਼ਾਇਰ ਬ੍ਰਿਗੇਡ ਦਾ ਨਿਰਮਾਣ ਕੀਤਾ ਗਿਆ ਹੈ ਜੋ ਕਿ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਪਿਛਲੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਇਸ ਫ਼ਾਇਰ ਬ੍ਰਿਗੇਡ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ।
Watch Video
