ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਦੇ ਪਿੰਡ ਰੁਪਾਹੇੜੀ ‘ਚ ਕਿਸਾਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਿਸਾਨਾਂ ਦੀ 20 ਏਕੜ ਕਣਕ ਦੀ ਫਸਲ ਉਹਨਾਂ ਦੇ ਸਾਹਮਣੇ ਹੀ ਸੜ੍ਹ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ।
ਇਸ ਭਿਆਨਕ ਅੱਗ ਦੇ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਮੌਕੇ ਤੇ ਮੌਜੂਦ ਪਿੰਡਾ ਦੇ ਲੋਕਾਂ ਨੇ ਇਕੱਠੇ ਹੋਕੇ ਭਿਆਨਕ ਅੱਗ ਤੇ ਕਾਫੀ ਮੁਸ਼ਕਤ ਤੋਂ ਕਾਬੂ ਪਾਇਆ। ਉੱਥੇ ਹੀ ਘਟਨਾ ਵਾਲੀ ਸਥਾਨ ਚ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਪੀੜਤ ਕਿਸਾਨਾਂ ਨੇ ਸਰਕਾਰ ਕੋਲੋਂ ਮੁਆਵਜੇ ਦੀ ਮੰਗ ਕੀਤੀ ਹੈ।

