ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਸ਼ਹਿਰ ਦੇ ਨੂਰਾ ਵਾਲਾ ਰੋਡ ‘ਤੇ ਸਥਿਤ ਕੱਪੜੇ ਦੀਆਂ 3 ਫੈਕਟਰੀਆਂ ‘ਚ ਭਿਆਨਕ ਅੱਗ ਲੱਗ ਗਈ।
ਜਿਸ ਕਾਰਨ ਇਸ ਅੱਗ ਦੇ ਕਾਰਨ ਦੁਕਾਨਾ ਦਾ ਕਾਫੀ ਨੁਕਸਾਨ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਪਹਿਲਾ ਦੋ ਫੈਕਟਰੀਆਂ ਚ ਭਿਆਨਕ ਅੱਗ ਲਗੀ ਸੀ
ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਦੇ ਹੋਏ ਤਿੰਨ ਫੈਕਟਰੀਆਂ ਨੂੰ ਆਪਣੀ ਚਪੇਟ ਚ ਲੈ ਲਿਆ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫਈ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਇਸ ਭਿਆਨਕ ਅੱਗ ਦੇ ਕਾਰਨ ਕਾਫੀ ਨੁਕਸਾਨ ਹੋਇਆ। ਪਰ ਗਨੀਮਤ ਇਹ ਰਹੀ ਕਿ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



