ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਬਿਸਕੁੱਟ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨੇ ਵਿਕਰਾਲ ਰੂਪ ਧਾਰ ਲਿਆ ਹੈ।
ਦਸ ਦਈਏ ਕਿ ਤਕਰੀਬਨ 7 ਘੰਟਿਆਂ ਤੋਂ ਬਾਅਦ ਵੀ ਅੱਗ ਤੇ ਕਾਬੂ ਨਹੀਂ ਪਾਇਆ ਗਿਆ ਹੈ। ਸਗੋਂ ਅੱਗ ਵਧਦੀ ਹੀ ਜਾ ਰਹੀ ਹੈ। ਜਿਸ ਕਾਰਨ ਅੱਗ ਨੂੰ ਬੁਝਾਉਣ ਆਈਆਂ ਗੱਡੀਆਂ ਨੇ ਵੀ ਹਾਰ ਮੰਨ ਲਈ ਹੈ।
ਉੱਥੇ ਹੀ ਦੂਜੇ ਪਾਸੇ ਇਸ ਭਿਆਨਕ ਅੱਗ ਦੇ ਕਾਰਨ ਫੈਕਟਰੀ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਅੱਗ ਨੂੰ ਬੁਝਾਉਣ ਦੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

