ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਦਸੂਹਾ ਬੱਸ ਸਟੈਂਡ ਚ ਖੜੀ ਮਿੰਨੀ ਬੱਸ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਮਿੰਨੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਬੱਸ ਸਟੈਂਡ ਦੇ ਅੰਦਰ ਅਫੜਾ ਦਫੜੀ ਮੱਚ ਗਈ।
ਅੱਗ ਦੇ ਕਾਰਨ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਇਆ ਪਰ ਅੱਗ ਦੇ ਕਾਰਨ ਬਸ ਸੜ੍ਹ ਕੇ ਸੁਆਹ ਹੋ ਗਈ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

