ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੱਲਾਂਪੁਰ-ਦਾਖਾਂ ਰਾਏਕੋਟ ਰੋਡ ‘ਤੇ ਨਵੀਂ ਦਾਣਾ ਮੰਡੀ ਦੇ ਨੇੜੇ ਪੈਂਦੀ ਇਕ ਸੜਕ ਤੇ ਚੱਲਦੀ ਸਵਿੱਫਟ ਕਾਰ ਨੂੰ ਭਿਆਨਕ ਅੱਗ ਲੱਗ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਨੂੰ ਭਿਆਨਕ ਅੱਗ ਲੱਗਣ ਦੇ ਕਾਰਨ ਕਾਰ ਚਾਲਕ ਦੀ ਦਰਦਨਾਲ ਮੌਤ ਹੋ ਗਈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਦੋ ਲੋਕ ਸਵਾਰ ਸੀ ਜਿਹਨਾਂ ਵਿੱਚੋਂ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।
ਨਾਲ ਹੀ ਮਰਨ ਵਾਲਾ ਵਿਅਕਤੀ ਸਾਬਕਾ ਸਰਪੰਚ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।





